ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੀ.ਐਚ.ਸੀ
ਲੌਂਗੋਵਾਲ ਵਲੋਂ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਸੰਗਰੂਰ, ਸਬ ਤਹਿਸੀਲ ਦਫ਼ਤਰ ਲੌਂਗੋਵਾਲ ਅਤੇ ਸਬ ਤਹਿਸੀਲ ਦਫ਼ਤਰ ਚੀਮਾ ਵਿਖੇ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਦੇ ਕੋਵਿਡ-19 ਦੇ 58 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ।
ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾ ਨੇ ਕਿਹਾ ਕਿ ਬਲਾਕ ਅਧੀਨ ਉੱਚ ਅਧਿਕਾਰੀਆਂ ਦੇ ਹੁਕਮਾਂ ਤੇ ਇਹਨਾਂ ਸਰਕਾਰੀ ਦਫਤਰਾਂ ਵਿਖੇ ਇਹ ਵਿਸ਼ੇਸ਼ ਕੈਂਪ ਲਗਾਏ ਗਏ, ਕਿਉਂਕਿ ਇਥੇ ਲੋਕਾਂ ਦਾ ਰੋਜ਼ਮਰਾ ਵਿਚ ਆਉਣਾ ਜਾਣਾ ਲੱਗਾ ਰਹਿੰਦਾ ਹੈ ਅਤੇ ਕਰੋਨਾ ਫੈਲਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ।ਉਨਾਂ ਲੋਕਾਂ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਅਫਵਾਹਾਂ ਤੋਂ ਬਚਣ ਲਈ ਕਿਹਾ।
ਬਲਾਕ ਐਜੂਕੇਟਰ ਯਾਦਵਿੰਦਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੈਂਪਾਂ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਦੀ ਸਫਾਈ ਕਰਨ ਅਤੇ ਸਾਮਾਜਿਕ ਦੂਰੀ ਦਾ ਵਿਸ਼ਸ਼ੇ ਧਿਆਨ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਮੈਡੀਕਲ ਅਫ਼ਸਰ ਡਾ. ਨਿਹਾਰਿਕਾ, ਐਮ.ਪੀ.ਐਸ ਚੰਦਰ ਭਾਨ, ਐਮ.ਪੀ.ਐਸ ਰਾਜਿੰਦਰ ਕੁਮਾਰ, ਸੀ.ਐਚ.ਓ ਕੁਲਦੀਪ ਕੌਰ, ਸੀ.ਐਚ.ਓ ਸੁਖਵੀਰ ਕੌਰ, ਸੀ.ਐਚ.ਓ ਰੁਪਿੰਦਰ ਕੌਰ, ਸੀ.ਐਚ.ਓ ਰਾਜਵੰਤ ਕੌਰ, ਹੈਲਥ ਵਰਕਰ ਬਰਿੰਦਰਪਾਲ ਅਤੇ ਇੰਦਰਜੀਤ ਸਿੰਘ ਮੌਜੂਦ ਸਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media