Friday, April 10, 2026

ਐਸ.ਡੀ.ਐਮ ਸੰਗਰੂਰ ਨੇ ਘਰ-ਘਰ ਜਾ ਲੋਕਾਂ ਨੂੰ ਸੈਂਪਿਗ ਕਰਵਾਉਣ ਲਈ ਕੀਤਾ ਪ੍ਰੇਰਿਤ

ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਲੋਕਾਂ ਦੇ ਮਨਾਂ ’ਚ ਅਫ਼ਵਾਹਾਂ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਰਾਮਵੀਰ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਸੰਗਰੂਰ ਬਬਨਦੀਪ ਸਿੰਘ ਵਾਲੀਆ ਨੇ ਸ਼ਹਿਰ ਦੇ ਥਲੇਸ ਬਾਗ ਇਲਾਕੇ ’ਚ ਜਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਿਸ ਸਦਕਾ ਇਲਾਕੇ ਦੇ 18 ਲੋਕਾਂ ਵਲੋਂ ਸਵੈ-ਇੱਛਾ ਨਾਲ ਸੈਂਪਲ ਦਿੱਤੇ ਗਏ।
                    ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਹਾਲਾਂਕਿ ਅਜੇ ਤੱਕ ਕੋਵਿਡ-19 ਦੀ ਕੋਈ ਕਾਰਗਰ ਦਵਾਈ ਸਾਡੇ ਤੱਕ ਨਹੀਂ ਪਹੁੰਚੀ।ਇਸ ਲਈ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇਸ ਦੀ ਲਾਗ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਸੈਂਪਲ ਲੈਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਪਰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਝੂਠੀਆਂ ਅਫ਼ਵਾਹਾਂ ਫੈਲਾਅ ਕੇ ਸੈਂਪਲਿੰਗ ਤੋਂ ਗੁਰੇਜ਼ ਕਰਨ ਦੀ ਗੱਲ ਕਹੀ ਗਈ ਹੈ।ਉਨਾਂ ਕਿਹਾ ਕਿ ਕੋਵਿਡ ਸਬੰਧੀ ਸਿਹਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ’ਤੇ ਲਗਾਏ ਜਾ ਰਹੇ ਸਾਰੇ ਇਲਜ਼ਾਮ ਝੂਠੇ ਹਨ।
                      ਵਾਲੀਆ ਨੇ ਕਿਹਾ ਕਿ ਅੱਜ ਵੀ ਕੁੱਝ ਲੋਕਾਂ ਵੱਲੋਂ ਆਪਣੇ ਸੈਂਪਲ ਦੇਣ ਤੋਂ ਮਨਾਂ ਕੀਤਾ ਗਿਆ ਸੀ।ਪਰ ਇਸ ਵਾਇਰਸ ਦੇ ਖ਼ਤਰੇ ਪ੍ਰਤੀ ਸਮਝਾਉਣ ’ਤੇ ਉਹ ਖੁੱਦ ਇਸ ਲਈ ਰਾਜ਼ੀ ਹੋ ਗਏ।ਉਨਾਂ ਦੱਸਿਆ ਕਿ ਨਵੀਆਂ ਹਦਾਇਤਾਂ ਮੁਤਾਬਿਕ ਬਿਨਾਂ ਲੱਛਣਾਂ ਤੇ ਘੱਟ ਲੱਛਣਾਂ ਵਾਲੇ ਮਰੀਜ਼ਾਂ ਨੂੰ ਘਰ ’ਚ ਹੀ ਇਕਾਂਤਵਾਸ ਕਰਨ ਦੀ ਵਿਵੱਸਥਾ ਕੀਤੀ ਗਈ ਹੈ।ਜਿਸ ਕਰਕੇ ਲੋਕਾਂ ਨੂੰ ਬਿਲਕੁੱਲ ਘਬਰਾਉਣ ਦੀ ਲੋੜ ਨਹੀਂ, ਸਗੋਂ ਸੈਂਪਲ ਕਰਵਾ ਕੇ ਪਾਜ਼ਟਿਵ ਹੋਣ ’ਤੇ ਹੀ ਆਪਣੇ ਆਪ ਨੂੰ ਵੱਖਰੇ ਕਰਨ ਦੀ ਲੋੜ ਹੈ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …