Saturday, April 11, 2026

ਪੇਂਡੂ ਸਵੈ ਰੁਜ਼ਗਾਰ ਯੋਜਨਾ ਤਹਿਤ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੁਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਵਿਖੇ ਪੇਂਡੂ ਸਵੈ ਰੁਜ਼ਗਾਰ ਯੋਜਨਾ ਤਹਿਤ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੰਡੇ ਗਏ।
                  ਵੱਖ-ਵੱਖ ਕਿਤਿਆਂ ਦੀ ਟ੍ਰੇਨਿੰਗ ਦੇ ਕੇ ਬੇਰੋਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਸੰਸਥਾ ਵਲੋਂ ਕਰਵਾਏ ਗਏ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੇ ਸਰਟੀਫਿਕੇਟ ਵੰਡੇ ਗਏ।
               ਪ੍ਰੋਗਰਾਮ ਵਿੱਚ ਹੇਮਂਤ ਝਾਅ (ਚੀਫ ਐਲ.ਡੀ.ਐਮ) ਕਪੂਰਥਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਉਨ੍ਹਾਂ ਨੇ ਸਫਲਤਾ ਪੂਰਵਕ ਟ੍ਰ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਜੀਵਨ ਵਿੱਚ ਸਫਲ ਹੋਣ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਉਨਾਂ ਕਿਹਾ ਕਿ ਜੀਵਨ ਵਿੱਚ ਸਭ ਨੂੰ ਮਿਹਨਤ ਕਰਕੇ ਰੋਜ਼ਗਾਰ ਮੰਗਣ ਵਾਲਾ ਨਹੀਂ, ਸਗੋਂ ਰੋਜ਼ਗਾਰ ਦੇਣ ਵਾਲਾ ਬਣਨਾ ਚਾਹੀਦਾ ਹੈ।
               ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ‘ਚ ਮੁਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰਬੰਧ ਵੀ ਮੁਫਤ ਕੀਤਾ ਜਾਂਦਾ ਹੈ।ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ‘ਚ ਮਦਦ ਵੀ ਕੀਤੀ ਜਾਂਦੀ ਹੈ।
                    ਇਸ ਮੌਕੇ ਮਿਸ ਪ੍ਰਿਆ, ਮਿਸ ਜੋਤੀ ਲੋਟੀਆ, ਮਿਸ ਅਨੀਤਾ ਅਤੇ ਮਿਸ ਵਰਿੰਦਰਜੀਤ ਕੌਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …