ਛੀਨਾ, ਗੁਨਬੀਰ ਦੀ ਮੌਜ਼ੂਦਗੀ ’ਚ ਦਫ਼ਤਰੀ ਕਾਰਜ਼ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 2 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ
ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਾ. ਪ੍ਰਦੀਪ ਕੁਮਾਰ ਕਪੂਰ, ਜੋ ਕਿ ਬਿਹਾਰ ਐਨੀਮਲ ਸਾਇੰਸਸ ਯੂਨੀਵਰਸਿਟੀ ਪਟਨਾ ਵਿਖੇ ਬਤੌਰ ਰਜਿਸਟਰਾਰ ਕੰਮ ਕਰ ਰਹੇ ਸਨ, ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਡਾ. ਕਪੂਰ ਜਿਨ੍ਹਾਂ ਨੇ ਵੱਖ-ਵੱਖ ਨਾਮਵਰ ਸੰਸਥਾਵਾਂ ’ਚ ਆਪਣੇ ਸ਼ਾਨਦਾਰ ਅਹੁੱਦਿਆਂ ’ਤੇ ਬਿਰਾਜਮਾਨ ਹੋ ਕੇ ਵਧੀਆ ਸੇਵਾਵਾਂ ਨਿਭਾਈਆਂ ਹਨ। ਉਨਾਂ ਨੂੰ ਵੈਟਰਨਰੀ ਅਤੇ ਅਧਿਆਪਨ ਦਾ ਲੰਮਾ ਤਜਰਬਾ ਹਾਸਲ ਹੈ।ਇਸ ਸਮੇਂ ਛੀਨਾ ਨਾਲ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਤੋਂ ਇਲਾਵਾ ਹੋਰ ਅਹੁਦੇਦਰ ਹਾਜ਼ਰ ਸਨ।
ਛੀਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਡਾ. ਕਪੂਰ ਹਿਸਾਰ ਐਗਰੀਕਲਚਰ ਯੂਨੀਵਰਸਿਟੀ ਤੋਂ ਪੀ.ਐਚ.ਡੀ ਹਨ ਅਤੇ 200 ਤੋਂ ਵਧੇਰੇ ਖੋਜ ਪੱਤਰਾਂ ਲਿਖ ਚੁੱਕੇ ਹਨ। ਡਾ. ਕਪੂਰ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਕਈ ਇਨਾਮ ਅਤੇ ਖਿਤਾਬ ਆਪਣੇ ਨਾਂਅ ਕੀਤੇ ਹਨ, ਜਿਨ੍ਹਾਂ ’ਚ ਇੰਡੀਅਨ ਕੌਂਸਲ ਆਫ ਐਗਰੀਕਲਚਰ ਰਿਸਰਚ ਨਵੀਂ ਦਿੱਲੀ ਤੋਂ ਫੈਲੋਸ਼ਿਪ ਵੀ ਸ਼ਾਮਿਲ ਹੈ।ਮੈਨੇਜ਼ਮੈਂਟ ਨੂੰ ਆਸ ਹੈ ਕਿ ਉਹ ਮਿਹਨਤ ਨਾਲ ਕਾਲਜ ਨੂੰ ਵਿੱਦਿਅਕ ਪੱਖੋਂ ਹੋਰ ਮਜ਼ਬੂਤ ਕਰਨਗੇ।
ਪ੍ਰਿੰਸੀਪਲ ਡਾ. ਕਪੂਰ ਨੇ ਮੈਨੇਜ਼ਮੈਂਟ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਕਾਲਜ ਦੀ ਤਰੱਕੀ ਅਤੇ ਮੈਨੇਜ਼ਮੈਂਟ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਦਿਨ-ਰਾਤ ਇਕ ਕਰ ਦੇਣਗੇ।
ਛੀਨਾ ਨੇ ਕਿਹਾ ਕਿ ਪ੍ਰਿੰ: ਡਾ.ਐਸ.ਕੇ ਨਾਗਪਾਲ ਜੋ ਕਿ ਪਹਿਲਾਂ ਪਿ੍ਰੰਸੀਪਲ ਵਜੋਂ ਸੇਵਾ ਨਿਭਾਅ ਰਹੇ ਸਨ, ਦੇ ਸੇਵਾਮੁਕਤ ਹੋਣ ਉਪਰੰਤ ਕਾਲਜ ਦੇ ਮੈਨੇਜ਼ਿੰਗ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ।ਛੀਨਾ ਨੇ ਇਸ ਮੌਕੇ ਡਾ. ਨਾਗਪਾਲ ਦੁਆਰਾ ਕਾਲਜ ਨੂੰ ਸਿਖ਼ਰਾਂ ’ਤੇ ਲਿਜਾਉਣ ਲਈ ਕੀਤੇ ਗਏ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਇਕ ਸੁਲਝੇ, ਤਜ਼ਰਬੇਕਾਰ ਅਤੇ ਮਿਹਨਤੀ ਪਿ੍ਰੰਸੀਪਲ ਦੱਸਿਆ।ਉਨ੍ਹਾਂ ਕਿਹਾ ਕਿ ਕਾਲਜ ਦੇ ਸਮੂਹ ਅਮਲੇ ਨੂੰ ਡਾ. ਕਪੂਰ ਦੇ ਨਾਲ ਸਹਿਯੋਗ ਕਰਦਿਆਂ ਇਸ ਵਿੱਦਿਅਕ ਸੰਸਥਾ ਨੂੰ ਹੋਰ ਵੀ ਬੁਲੰਦੀਆਂ ’ਤੇ ਪਹੁੰਚਾਉਣ ਦਾ ਅਹਿਦ ਕਰਨਾ ਚਾਹੀਦਾ ਹੈ।
ਇਸ ਮੌਕੇ ਕੌਂਸਲ ਦੇ ਜੁਅਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਰਾਜਬੀਰ ਸਿੰਘ, ਹਰਮਿੰਦਰ ਸਿੰਘ ਫ਼ਰੀਡਮ, ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਗੋਗੋਆਣੀ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media