Saturday, April 11, 2026

ਮਿਸ਼ਨ ਫਤਿਹ ਮੁਹਿੰਮ ਤਹਿਤ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਜਨਤਕ ਥਾਵਾਂ ’ਤੇ ਵੰਡੇ 5 ਹਜ਼ਾਰ ਮਾਸਕ

ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾ ’ਤੇ ਮਿਸ਼ਨ ਫਤਿਹ ਮੁਹਿੰਮ ਤਹਿਤ ਲੋਕਾਂ ਨੰੂ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਜਨਤਕ ਥਾਵਾਂ ‘ਤੇ ਲੋੜਵੰਦਾਂ ਨੰੂ 5 ਹਜ਼ਾਰ ਮਾਸਕ ਵੰਡੇ ਗਏ।ਸੈਕਟਰੀ ਰੈਡ ਕਰਾਸ ਸੁਧੀਰ ਮੋਦਗਿੱਲ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਮਾਸਕ ਵੰਡਣ ਮੌਕੇ ਵਿਸ਼ੇਸ ਤੌਰ ‘ਤੇ ਲੋਕਾਂ ਨੰੂ ਕੋਰੋਨਾ ਮਹਾਂਮਾਰੀ ਦੀ ਸਾਵਧਾਨੀਆਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
                  ਸੁਧੀਰ ਨੇ ਦੱਸਿਆ ਕਿ ਸ਼ਬਜੀ ਮੰਡੀ, ਬੱਸ ਸਟੈਂਡ, ਗੁਰਦੁਆਰਾ ਸਾਹਿਬ, ਮੰਦਿਰ ਮਾਤਾ ਕਾਲੀ ਦੇਵੀ ਆਦਿ ਥਾਵਾਂ ‘ਤੇ ਪਹੰੁਚ ਕਰਕੇ ਮਾਸਕ ਵੰਡੇ ਗਏ।ਸੋਸਾਇਟੀ ਵੱਲੋਂ ਭਵਿੱਖ ‘ਚ ਵੀ ਜਨਤਕ ਥਾਵਾਂ ‘ਤੇ ਮਾਸਕ ਵੰਡਣ ਦੀ ਪ੍ਰਕਿਰਿਆ ਜਾਰੀ ਰਹੇਗੀ।ਉਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਮਾਜਿਕ ਦੂਰੀ ਬਣਾ ਕੇ ਰੱਖਣ, ਜਨਤਕ ਥਾਵਾਂ ‘ਤੇ ਥੁੱਕਣ ਤੋਂ ਗੁਰੇਜ਼ ਕਰਨ ਅਤੇ ਬਿਨ੍ਹਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਵੀ ਕੀਤੀ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …