ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਗੁਰਦਾਸਪੁਰਾ ਗੁਰਥਲੀ ਦੇ 40 ਪਰਿਵਾਰਾਂ ਨੇ
ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ।ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਦਿਨੇਸ਼ ਬਾਂਸਲ ਦੀ ਅਗਵਾਈ ਵਿੱਚ ਇਹਨਾਂ ਪਰਿਵਾਰਾਂ ਨੇ ਸੱਤਾਧਾਰੀ ਪਾਰਟੀ ਕਾਂਗਰਸ, ਅਕਾਲੀ ਤੇ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਦਿਨੇਸ਼ ਬਾਂਸਲ ਨੇ ਕਿਹਾ ਕਿ ਦਿੱਲੀ ਦੀ ਕੇਜ਼ਰੀਵਾਲ ਸਰਕਾਰ ਦੇ ਕੀਤੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪਰਿਵਾਰ ਪੰਜਾਬ ਵਿੱਚ ਵੀ ਵਧਦਾ ਜਾ ਰਿਹਾ ਹੈ।ਜੋ 2022 ‘ਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੇਗਾ।ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਜਿੰਨਾਂ ਵਿੱਚ ਦੋ ਪੰਚਾਇਤ ਮੈਂਬਰ ਜੱਗਾ ਸਿੰਘ ਅਤੇ ਬੱਬੀ ਸਿੰਘ ਤੋਂ ਇਲਾਵਾ ਬੁੱਧ ਸਿੰਘ, ਨਾਹਰ ਸਿੰਘ, ਪਰਗਟ ਸਿੰਘ, ਗਿਆਨੀ ਪੱਪੂ ਸਿੰਘ, ਵਿੱਕੀ, ਦਲੀਪ ਕੌਰ, ਜਗਰੂਪ ਕੌਰ, ਮੂਰਤੀ ਕੌਰ, ਗੁਰਪ੍ਰੀਤ ਕੌਰ, ਰਾਣੀ ਕੌਰ ਆਦਿ ਸ਼ਾਮਲ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media