Wednesday, April 22, 2026

93 ਲੋਕਾਂ ਦੀ ਰਿਪੋਰਟ ਅੱਜ ਆਈ ਕਰੋਨਾ ਪਾਜ਼ਟਿਵ, 108 ਮਰੀਜ਼ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 776 ਕੇਸ ਐਕਟਿਵ, 5 ਦੀ ਹੋਈ ਮੋਤ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 93 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 108 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 3289 ਵਿਅਕਤੀ ਕਰੋਨਾ ਮੁਕਤ ਹੋ ਗਏ ਹਨ।
                  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 776 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 177 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 5 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।ਜਿੰਨਾਂ ਵਿੱਚ ਪ੍ਰਸ਼ੋਤਮ ਲਾਲ ਉਮਰ 67 ਸਾਲ ਵਾਸੀ ਛੇਹਰਟਾ, ਸਵਰਨੋ ਉਮਰ 60 ਸਾਲ ਵਾਸੀ ਕਰਮਪੁਰਾ, ਅਮਰਜੀਤ ਕੌਰ ਉਮਰ 80 ਸਾਲ ਵਾਸੀ ਪ੍ਰਤਾਪ ਐਵੀਨਿਊ, ਪ੍ਰਿਤਪਾਲ ਸਿੰਘ ਉਮਰ 65 ਸਾਲ ਵਾਸੀ ਚੀਲ ਮੰਡੀ ਅਤੇ ਮੁਹੰਮਦ ਇਕਬਾਲ ਉਮਰ 40 ਸਾਲ ਵਾਸੀ ਰਈਆ ਸ਼ਾਮਲ ਹਨ।
                   ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …