Saturday, August 1, 2026

ਉਘੇ ਸਮਾਜਸੇਵੀ ਬਲਵੀਰ ਸਿੰਘ ਸੰਧਰ ਬਾਲਿਓਂ ਨਮਿਤ ਅੰਤਿਮ ਅਰਦਾਸ 4 ਨੂੰ

ਸਮਰਾਲਾ, 3 ਸਤੰਬਰ (ਇੰਦਰਜੀਤ ਕੰਗ) – ਉਘੇ ਸਮਾਜ ਸੇਵੀ ਬਲਵੀਰ ਸਿੰਘ ਸੰਧਰ ਬਾਲਿਓਂ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।ਸੰਧਰ ਦੀ ਹੋਈ ਬੇਵਕਤੀ ਮੌਤ ‘ਤੇ ਇਲਾਕੇ ਦੀਆਂ ਰਾਜਨੀਤਕ, ਸਮਾਜਿਕ, ਖੇਡ ਸੰਸਥਾਵਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਜਿਕਰਯੋਗ ਹੈ ਕਿ ਬਲਵੀਰ ਸਿੰਘ ਸੰਧਰ, ਬਲਵੰਤ ਸਿੰਘ ਰਾਮੂਵਾਲੀਆਂ ਸਾਬਕਾ ਕੇਂਦਰੀ ਮੰਤਰੀ ਦੇ ਨਜਦੀਕੀ ਰਹੇ ਅਤੇ ਸਮਰਾਲਾ ਇਲਾਕੇ ਵਿੱਚ ਉਨ੍ਹਾਂ ਦੀ ਅਗਵਾਈ ‘ਚ ਅਨੇਕਾਂ ਸਮਾਜ ਭਲਾਈ ਦੇ ਕਾਰਜ਼ ਕੀਤੇ।
                  ਪਰਿਵਾਰ ਅਨੁਸਾਰ ਬਲਵੀਰ ਸਿੰਘ ਸੰਧਰ ਨਮਿਤ ਅੰਤਿਮ ਅਰਦਾਸ 4 ਸਤੰਬਰ, ਦਿਨ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਪਿੰਡ ਬਾਲਿਓਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …