Tuesday, November 24, 2026

ਸਰਕਾਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਕ੍ਰਾਂਤੀ ਪਾਲ ਦਾ ਭਾਸ਼ਣ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਲਗਾਤਾਰ ਮੱਲਾਂ ਮਾਰ ਰਹੇ ਹਨ।ਸਿੱਖਿਆ ਵਿਭਾਗ ਵੱਲੋਂ ਕੱਲ੍ਹ ਐਲਾਨੇ ਗਏ ਭਾਸ਼ਣ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਵਿੱਚ ਰੱਤੋਕੇ ਸਕੂਲ ਦੀ ਹੋਣਹਾਰ ਵਿਦਿਆਰਥਣ ਕ੍ਰਾਂਤੀ ਪਾਲ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਕ੍ਰਾਂਤੀ ਪਾਲ ਕੌਰ ਨੇ ਕੁੱਝ ਦਿਨ ਪਹਿਲਾਂ ਕਵਿਤਾ ਉਚਾਰਨ ਮੁਕਾਬਲੇ ਵਿੱਚ ਜਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ।ਸਕੂਲ ਸਟਾਫ ਅਤੇ ਸਮੂਹ ਵਿਦਿਆਰਥੀਆਂ ਨੂੰ ਪੂਰਨ ਆਸ ਹੈ ਕਿ ਇਸ ਭਾਸ਼ਣ ਮੁਕਾਬਲੇ ਵਿੱਚ ਵੀ ਕ੍ਰਾਂਤੀ ਪਾਲ ਜਿਲ੍ਹੇ ਹੀ ਨਹੀਂ ਰਾਜ ਪੱਧਰ ‘ਤੇ ਵੀ ਨਾਮਣਾ ਖੱਟੇਗੀ।ਇਸ ਮੌਕੇ ਮੈਡਮ ਪਰਵੀਨ ਕੌਰ ਅਤੇ ਸਤਪਾਲ ਕੌਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …