Saturday, July 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ਦਿਵਸ ‘ਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਕੋਵਿਡ-19 ਦੇ ਹਾਲਾਤਾਂ ਨੂੰ ਮੁੱਖ ਰਖਦੇ ਹੋਏ ਇਹ ਪ੍ਰੋਗਰਾਮ ਬੜੇ ਸਾਦੇ ਢੰਗ ਨਾਲ ਸਕੂਲ ਦਫ਼ਤਰ ਵਿਖੇ ਆਯੋਜਿਤ ਕੀਤਾ ਗਿਆ।ਇਸ ਦੌਰਾਨ ਸਕੂਲ ਦੇ 4 ਅਧਿਆਪਕਾਂ ਨੂੰ ਉਹਨਾਂ ਦੀ ਬਿਹਤਰ ਸੇਵਾ ਲਈ ਸਨਮਾਨਿਤ ਕੀਤਾ ਗਿਆ।ਸਨਮਾਨਿਤ ਅਧਿਆਪਕਾਂ ਵਿੱਚ ਸ਼੍ਰੀਮਤੀ ਮੋਨੀਆ ਕੱਕੜ, ਸ਼੍ਰੀਮਤੀ ਮ੍ਰਿਦੁਲਾ ਸ਼ਰਮਾ, ਸ਼੍ਰੀਮਤੀ ਸਿਮੀ ਅਰੋੜਾ ਅਤੇ ਸ਼੍ਰੀਮਤੀ ਹਰਜੀਤ ਕੌਰ ਸ਼ਾਮਲ ਹਨ। 

                  ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਅਤੇ ਸੁਪਰਵਾਈਜ਼ਰ ਸ਼੍ਰੀਮਤੀ ਮਨਵਿੰਦਰ ਕੌਰ ਭੁੱਲਰ ਵਲੋਂ ਇੰਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨਾਲ ਸੁਹਿਰਦ ਰਿਸ਼ਤੇ ਸਥਾਪਿਤ ਕਰਨ ‘ਤੇ ਜੋਰ ਦਿੱਤਾ।ਉਨ੍ਹਾਂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …