Tuesday, November 24, 2026

ਲੇਖ ਮੁਕਾਬਲਿਆਂ ‘ਚ ਬੀ.ਐਸ.ਸੀ ਸਮੈਸਟਰ-5 ਦੀ ਵਿਦਿਆਰਥਣ ਸਿਵਾਨੀ ਦਾ ਪਹਿਲਾ ਸਥਾਨ

ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਉਚੇਰੀ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਜਿਸ ਦੀ ਨਿਗਰਾਨੀ ਪ੍ਰਿੰਸੀਪਲ ਪ੍ਰੋ. ਭੁਪਿੰਦਰ ਕੌਰ ਨੇ ਕੀਤੀ।
                    ਪ੍ਰਿੰਸੀਪਲ ਪ੍ਰੋ. ਭੁਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੇ ਅਧਾਰਿਤ ਲੇਖ ਲਿਖ ਕੇ ਕਾਲਜ ਦੀ ਈ-ਮੇਲ ਆਈ.ਡੀ ‘ਤੇ ਭੇਜੇ ਗਏ।
ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ 3 ਮੈਂਬਰੀ ਕਮੈਟੀ ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਗੁਰਜੀਤ ਕੌਰ ਅਤੇ ਪ੍ਰੋ. ਸ਼ਾਲੂ ਦੇਵੀ ਵੱਲੋਂ ਲੇਖ ਚੈਕ ਕੀਤੇ ਕਰਕੇ ਨਤੀਜਿਆਂ ਦਾ ਅੇਲਾਨ ਕੀਤਾ।
                 ਉਨ੍ਹਾਂ ਦੱਸਿਆ ਕਿ ਲੇਖ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਬੀ.ਐਸ.ਸੀ ਸਮੈਸਟਰ-5 ਦੀ ਵਿਦਿਆਰਥਣ ਸਿਵਾਨੀ ਨੇ, ਬੀ.ਏ ਸਮੈਸਟਰ-5 ਦੀ ਵਿਦਿਆਰਥਣ ਮਿੰਨੀ ਨੇ ਦੂਸਰਾ ਅਤੇ ਬੀ.ਕਾਮ ਸਮੈਸਟਰ-5 ਦੀ ਵਿਦਿਆਰਥਣ ਅੰਕਿਤਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਦੱਸਿਆ ਕਿ ਲੇਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਈ ਸਰਟੀਫਿਕੇਟ ਦਿੱਤੇ ਜਾਣਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …