ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ
ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ।ਅੱਜ 34 ਜਣਿਆਂ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 6 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ ਜਦਕਿ 2 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ, 3 ਮਰੀਜ਼ ਭੋਗੀਵਾਲ ਤੋਂ, 1 ਜੀ.ਐਮ.ਸੀ ਪਟਿਆਲਾ ਤੋਂ, 1 ਮਰੀਜ਼ ਡੀ.ਐਮ.ਸੀ ਤੋਂ ਅਤੇ 21 ਜਣਿਆਂ ਨੇ ਹੋਮ ਕੁਆਰਨਟਾਈਨ ’ਚ ਹੀ ਕਰੋਨਾ ਨੂੰ ਹਰਾਇਆ।
ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media