ਪਠਾਨਕੋਟ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ‘ਤੇ ਜਿਲ੍ਹਾ
ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜਤਿੰਦਰਪਾਲ ਸਿੰਘ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ੍ਹ ਪਠਾਨਕੋਟ ਵਿਖੇ ਵੈਬੀਨਾਰ ਪ੍ਰੋਗਰਾਮ ਰਾਹੀ ਹਵਾਲਾਤੀਆਂ/ਕੈਦੀਆਂ ਨੂੰ ਨਾਲਸਾ ਵਲੋਂ ਚਲਾਈ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਉਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ।ਉਨਾਂ ਇਸ ਸਬੰਧੀ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਕਰੋਨਾ ਮਹਾਮਾਰੀ ਦੇ ਬਚਾਅ ਬਾਰੇ ਵੀ ਕੈਦੀਆਂ/ਹਵਾਲਾਤੀਆਂ ਨੂੰ ਜਾਣਕਾਰੀ ਦਿੱਤੀ।
ਇਸ ਮੋਕੇ ਜੀਵਨ ਠਾਕੁਰ, ਸੁਪਰਡੈਂਟ ਸਬ-ਜੇਲ ਪਠਾਨਕੋਟ ਵੀ ਮੌਜੂਦ ਸਨ ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media