Tuesday, November 24, 2026

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਅਗਸਤ ‘ਚ 1018 ਨੌਜਵਾਨਾਂ ਨੂੰ ਦਿਵਾਇਆ ਰੋਜ਼ਗਾਰ

ਕਪੂਰਥਲਾ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਮ ਮਹੇ ਜਿਲਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਕਪੂਰਥਲਾ ਨੇ ਦੱਸਿਆ ਹੇ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਵਿਭਾਗ ਵਲੋਂ ਅਗਸਤ-2020 ‘ਚ ਜਿਲੇ ਦੇ ਵੱਖ-ਵੱਖ ਬਲਾਕ ਜਿਵੇਂ ਕਿ ਕਪੂਰਥਲਾ, ਫਗਵਾੜਾ, ਭੁਲੱਥ ਅਤੇ ਸੁਲਤਾਨਪੁਰ ਲੋਧੀ ਵਿਖੇ 8 ਰੋਜਗਾਰ ਕੈਂਪ ਲਗਾਏ ਗਏ, ਜਿਨਾਂ ਵਿੱਚ 1335 ਪ੍ਰਾਰਥੀਆਂ ਸ਼ਾਮਲ ਹੋਏ।ਪ੍ਰਾਰਥੀਆਂ ਦੀ ਚੋਣ ਕਰਨ ਲਈ ਨਾਮੀ ਕੰਪਨੀਆਂ ਐਲ.ਆਈ.ਸੀ, ਲੀਡਰ ਇੰਡੀਆ ਪ੍ਰਾਈਵੇਟ ਲਿਮ., ਮੈਟਰੋ ਟਾਇਰ ਲੁਧਿਆਣਾ ਪ੍ਰਮੁੱਖ ਤੌਰ `ਤੇ ਸ਼ਾਮਲ ਸਨ।
                     ਉਹਨਾਂ ਦੱਸਿਆ ਕਿ ਕੰਪਨੀਆਂ ਵੱਲੋਂ ਵੱਖ-ਵੱਖ ਖੇਤਰ ਨਾਲ ਸਬੰਧਿਤ 1018 ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਉਹਨਾਂ ਦੱਸਿਆ ਕਿ ਚੁਣੇ ਗਏ ਵਿਦਿਆਰਥੀਆਂ ਨੂੰ 2 ਸਤੰਬਰ ਨੂੰ ਦਫਤਰ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਨਿਯੁੱਕਤੀ ਪੱਤਰਾਂ ਦੀ ਵੰਡ ਕਰ ਦਿੱਤੀ ਗਈ ਗਈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …