Saturday, July 25, 2026

ਸੰਤ ਅਤਰ ਸਿੰਘ ਦੀ ਜਨਮ ਨਗਰੀ ਨੂੰ ਸਾਫ਼ ਸੁਥਰਾ ਬਣਾਉਣ ਦੀ ਮੁਹਿੰਮ ਜਾਰੀ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਤ ਅਤਰ ਸਿੰਘ ਜੀ ਦੀ ਜਨਮ ਨਗਰੀ ਚੀਮਾ ਸਾਹਿਬ ਨੂੰ ਸਾਫ਼ ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਸਫ਼ਾਈ ਮੁਹਿੰਮ ਨੂੰ ਨਗਰ ਦੀਆਂ ਸੰਗਤਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ।ਇਸ ਮੁਹਿੰਮ ਤਹਿਤ ਭਾਈ ਜਗਜੀਤ ਸਿੰਘ ਸੇਵਾਦਾਰ ਗੁਰਦੁਆਰਾ ਜਨਮ ਅਸਥਾਨ ਚੀਮਾ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਅਗਵਾਈ ਹੇਠ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਦੇ ਸੇਵਾਦਾਰਾਂ ਅਤੇ ਨਗਰ ਦੀਆਂ ਸੰਗਤਾਂ ਨੇ ਨਗਰ ਦੀਆਂ ਵੱਖ-ਵੱਖ ਗਲੀਆਂ, ਨਾਲੀਆਂ ਅਤੇ ਸੀਵਰੇਜ਼ ਦੀ ਸਾਫ਼ ਸਫਾਈ ਕੀਤੀ ਗਈ।
                       ਭਾਈ ਜਗਜੀਤ ਸਿੰਘ ਨੇ ਦੱਸਿਆ ਕਿ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਆਸ਼ਾ ਹੈ ਕਿ ਸੰਤ ਅਤਰ ਸਿੰਘ ਜੀ ਦੀ ਜਨਮ ਨਗਰੀ ਨੂੰ ਸਾਫ਼ ਸੁਥਰਾ ਅਤੇ ਹਰਾ ਭਰਾ ਬਣਾਇਆ ਜਾਵੇ।ਇਸ ਮੌਕੇ ਵੱਖ-ਵੱਖ ਕਲੱਬਾਂ, ਕਮੇਟੀਆਂ ਦੇ ਅਹੁਦੇਦਾਰ ਅਤੇ ਨਗਰ ਦੀਆਂ ਸੰਗਤਾਂ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …