Saturday, March 14, 2026

ਜਿਲ੍ਹੇ ‘ਚ ਸਾਹਮਣੇ ਆਏ 79 ਕਰੋਨਾ ਪਾਜ਼ਟਿਵ ਕੇਸ, ਅੱਜ 4 ਵਿਅਕਤੀਆਂ ਦੀ ਹੋਈ ਮੌਤ

ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ 191 ਵਿਅਕਤੀ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 79 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 191 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 3619 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 813 ਕੇਸ ਐਕਟਿਵ ਹਨ।ਜਦਕਿ 198 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਵੀ 4 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
           ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …