Wednesday, August 12, 2026

ਕੋਵਿਡ-19 ਟੈਸਟ ਲਈ ਨਿੱਜੀ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ – ਸਿਵਲ ਸਰਜਨ

ਕਿਹਾ ਨਿਰਧਾਰਿਤ ਰੇਟਾਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦੀਆਂ ਪ੍ਰਾਈਵੇਟ ਲੈਬਾਂ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਦੇ ਟੈਸਟਾਂ ਲਈ ਰੇਟ ਹੋਰ ਘਟਾ ਦਿੱਤੇ ਗਏ ਹਨ।ਹੁਣ ਪ੍ਰਾਈਵੇਟ ਲੈਬ ਵੀ ਸਰਕਾਰ ਵਲੋਂ ਨਿਰਧਾਰਿਤ ਰੇਟਾਂ ਤੋਂ ਜ਼ਿਆਦਾ ਰੇਟ ਨਹੀਂ ਲੈ ਸਕਦੇ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਵਾਜ਼ਿਬ ਰੇਟਾਂ ‘ਤੇ ਟੈਸਟ ਦੀ ਸੁਵਿਧਾ ਉਪਲਬੱਧ ਕਰਵਾਉਣ ਲਈ ਸਰਕਾਰ ਵਲੋਂ ਪ੍ਰਾਈਵੇਟ ਲੈਬ ਲਈ ਕੋਵਿਡ-19 ਦੇ ਟੈਸਟਾਂ ਦੇ ਰੇਟ ਤੈਅ ਕਰ ਦਿੱਤੇ ਹਨ। ਹੁਣ ਪ੍ਰਾਈਵੇਟ ਲੈਬ ਕੋਵਿਡ-19 ਦੇ ਇੱਕ ਆਰ.ਟੀ-ਪੀ.ਸੀ.ਆਰ ਟੈਸਟ ਲਈ ਵੱਧ ਤੋਂ ਵੱਧ 2400 ਰੁਪਏ ਅਤੇ ਰੈਪਿਡ ਐਂਟੀਜਨ ਟੈਸਟਿੰਗ (ਆਰ.ਏ.ਟੀ) ਲਈ 700/- ਰੁਪਏ ਹੀ ਵਸੂਲ ਸਕੇਗੀ।ਜਿਸ ਵਿੱਚ ਜੀ.ਐਸ.ਟੀ ਤੇ ਹੋਰ ਸਾਰੇ ਟੈਕਸ ਸ਼ਾਮਿਲ ਹੋਣਗੇ।ਉਨਾਂ ਕਿਹਾ ਕਿ ਘਰਾਂ ਤੋਂ ਸੈਂਪਲ ਇਕੱਠੇ ਕਰਨ ਦੀ ਵਾਧੂ ਸੁਵਿਧਾ ਲਈ ਰੇਟ ਪ੍ਰਾਈਵੇਟ ਲੈਬ ਵਲੋਂ ਆਪਣੇ ਪੱਧਰ ‘ਤੇ ਤੈਅ ਕੀਤੇ ਜਾਣਗੇ।ਟੈਸਟ ਆਈ.ਸੀ.ਐਮ.ਆਰ ਵਲੋਂ ਮੰਜ਼ੂਰਸ਼ੁਦਾ 45 ਪ੍ਰਾਈਵੇਟ ਲੈਬ ਵਲੋਂ ਕੀਤੇ ਜਾ ਸਕਦੇ ਹਨ। ਜਦੋਂ ਕਿ ਰਾਜ ਦੇ 600 ਸਰਕਾਰੀ ਹਸਪਤਾਲਾਂ ਵਿੱਚ ਇਹ ਟੈਸਟ ਦੀ ਸੁਵਿਧਾ ਸਰਕਾਰ ਵਲੋਂ ਬਿਲਕੁੱਲ ਮੁਫ਼ਤ ਦਿੱਤੀ ਜਾ ਰਹੀ ਹੈ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …