Wednesday, August 12, 2026

ਕਾਮਿਆਂ ਦੇ ਪੀੜਤ ਪਰਿਵਾਰਾਂ ਦੀ ਮਦਦ ਲਈ ਯਤਨਸ਼ੀਲ ਹੈ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਕਰੰਟ ਲੱਗਣ ਕਾਰਨ ਹੋਏ ਘਾਤਕ ਅਤੇ ਗੈਰ ਘਾਤਕ ਹਾਦਸਿਆਂ ਨੂੰ ਮੁਆਵਜ਼ਾ ਅਤੇ ਨੌਕਰੀ ਦਾ ਪ੍ਰਬੰਧ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ।ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਨੇ ਦੱਸਿਆ ਕਿ ਸਰਕਲ ਮੁਕਤਸਰ ਵਿੱਚ ਪਿੱਛਲੇ ਵਰੇ ਦੌਰਾਨ ਸੀ.ਐਚ.ਬੀ ਠੇਕਾ ਕਾਮੇ ਬਲਕਰਣ ਸਿੰਘ ਦੇ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ।ਜਥੇਬੰਦੀ ਦੇ ਸੰਘਰਸ਼ ਸਦਕਾ ਪਹਿਲਾਂ ਇਸ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਨਗਦ ਅਤੇ ਹੁਣ ਫਿਰ ਉਸ ਦੀ ਪਤਨੀ ਨੂੰ ਪੰਜ ਲੱਖ ਰੁਪਏ ਦਿਵਾਏ ਗਏ।ਇਸ ਤੋਂ ਇਲਾਵਾ ਪੰਜ ਲੱਖ ਰੁਪਏ ਹੋਰ ਆਰਥਿਕ ਮਦਦ ਵਜੋਂ ਦਿਵਾਉਣ ਲਈ ਜਥੇਬੰਦੀ ਦਾ ਸੰਘਰਸ਼ ਜਾਰੀ ਹੈ।ਸੂਬਾ ਆਗੂਆਂ ਨੇ ਕਿਹਾ ਉਕਤ ਕਾਮੇ ਦੀ ਪਤਨੀ ਨੂੰ ਨੌਕਰੀ ਅਤੇ ਬੱਚਿਆਂ ਦੇ ਸਕੂਲ ਦਾ ਸਾਰਾ ਖਰਚਾ ਸਰਕਾਰ ਤੇ ਮੈਨੇਜਮੈੰਟ ਤੋਂ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ।
                        ਇਸ ਮੌਕੇ ਸੂਬਾ ਆਗੂ ਸ਼ੇਰ ਸਿੰਘ ਖੰਨਾ, ਭਗਤ ਸਿੰਘ ਭਗਤਾ, ਗੁਰਪ੍ਰੀਤ ਸਿੰਘ ਈਸੜੂ, ਚੌਧਰ ਸਿੰਘ, ਗੋਰਾ ਸਿੰਘ, ਸੇਵਕ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …