ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ
ਮਿਸ਼ਨ ਫਤਿਹ ਤਹਿਤ 65 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 9 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 2 ਮਰੀਜ਼ ਸਿਵਲ ਹਸਪਤਾਲ ਮਲੇਰਕੋਟਲਾ ਤੋਂ, 5 ਮਰੀਜ਼ ਭੋਗੀਵਾਲ ਤੋਂ, 11 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 2 ਮਰੀਜ਼ ਜੀ.ਐਮ.ਸੀ ਪਟਿਆਲਾ ਤੋਂ, 2 ਮਰੀਜ਼ ਡੀ.ਐਮ.ਸੀ ਤੋਂ ਅਤੇ 34 ਮਰੀਜ਼ ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ, ਪਰ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media