Thursday, August 13, 2026

ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕੰਮ-ਕਾਰ ‘ਚ ਕਿਸੇ ਨੂੰ ਵੀ ਦਖ਼ਲ ਦੀ ਆਗਿਆ ਨਹੀਂ ਦਿੱਤੀ ਜਾਵੇਗੀ – ਲੌਂਗੋਵਾਲ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕੰਮ-ਕਾਰ ਵਿੱਚ ਕਿਸੇ ਨੂੰ ਵੀ ਦਖ਼ਲ ਦੀ ਆਗਿਆ ਨਹੀਂ ਦਿੱਤੀ ਜਾਵੇਗੀ।ਸ਼੍ਰੋਮਣੀ ਕਮੇਟੀ ਇੱਕ ਅਜ਼ਾਦ ਹਸਤੀ ਹੈ ਅਤੇ ਆਪਣੇ ਫੈਸਲੇ ਆਪ ਲੈਣ ਦੇ ਸਮਰੱਥ ਹੈ।ਉਨ੍ਹਾਂ ਕਿਹਾ ਕਿ ਸਮੁੱਚੇ ਵਰਤਾਰੇ ਕਾਰਨ ਖਾਲਸਾ ਪੰਥ ਨੂੰ ਪੀੜਾ ਵਿੱਚੋਂ ਗੁਜਰਨਾ ਪਿਆ ਹੈ, ਜਿਸ ਨੂੰ ਮਹਿਸੂਸ ਕਰਦਿਆਂ ਸਿੱਖ ਵਿਦਵਾਨਾਂ, ਮਹਾਂਪੁਰਖਾਂ, ਧਾਰਮਿਕ ਜਥੇਬੰਦੀਆਂ ਅਤੇ ਕਮੇਟੀਆਂ ਵੱਲੋਂ ਦਿੱਤੇ ਸੁਝਾਵਾਂ ਤੇ ਵਿਚਾਰਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ।ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਵਿਚ ਪ੍ਰਬੰਧ ਸਬੰਧੀ ਜੋ ਕਮੀਆਂ ਵੱਲ ਸੰਕੇਤ ਕੀਤਾ ਗਿਆ ਹੈ ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ, ਤਾਂ ਕਿ ਅੱਗੇ ਤੋਂ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਵਨ ਸਰੂਪਾਂ ਦੇ ਮਾਮਲੇ ਨਾਲ ਸਬੰਧਤ ਹਰ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਲਈ ਪਾਬੰਦ ਹੈ, ਪਰੰਤੂ ਅਫ਼ਸੋਸ ਇਸ ਗੱਲ ਦਾ ਹੈ ਕਿ ਇਸ ਨਾਜ਼ੁਕ ਮਾਮਲੇ ’ਤੇ ਪਿਛਲੇ ਦਿਨਾਂ ਤੋਂ ਕੁੱਝ ਲੋਕ ਨੀਵੇਂ ਪੱਧਰ ਦੀ ਸਿਆਸਤ ਕਰ ਰਹੇ ਹਨ, ਜੋ ਨਹੀਂ ਹੋਣੀ ਚਾਹੀਦੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …