Tuesday, July 28, 2026

ਢਪਈ `ਚ ਸਮਾਜਿਕ ਬੁਰਾਈਆਂ ਖਿਲਾਫ ਸੈਮੀਨਾਰ

ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਸਾਈਕਲਿੰਗ ਕਲੱਬ ਵਲੋਂ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਢਪਈ ਵਿਖੇ ਪਿੰਡ ਦੀ ਪੰਚਾਇਤ ਅਤੇ ਏ.ਐਸ.ਆਈ ਗੁਰਬਚਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਦੇ ਸਹਿਯੋਗ ਨਾਲ ਪਿੰਡ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।
                ਏ.ਐਸ.ਆਈ ਗੁਰਬਚਨ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਜਾਇਜ਼ ਸ਼ਰਾਬ ਜਾਂ ਹੋਰ ਨਸ਼ੇ ਵੇਚਦੇ-ਵੰਡਦੇ ਹਨ ਤਾਂ ਨੇੜੇਲੇ ਪੁਲਿਸ ਸਟੇਸ਼ਨ ਨੂੰ ਸੂਚਨਾ ਦੇ ਕੇ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਉਹ ਸਰਕਾਰ ਦਾ ਸਾਥ ਦੇਣ।
                 ਉਨਾਂ ਕਿਹਾ ਕਿ ਕੋਰੋਨਾ ਵਾਇਰਸ ਮਾਹਾਂਮਾਰੀ ਦਾ ਭਿਆਨਕ ਰੁਪ ਦਿਨੋ ਦਿਨ ਵਧਦਾ ਨਜ਼ਰ ਆ ਰਿਹਾ ਹੈ, ਜਿਸ ਤੋਂ ਬਚਾਅ ਲਈ ਮਾਸਕ ਪਹਿਨਣਾ ਜਰੂਰੀ ਹੈ।ਸੈਮਨਿਾਰ ਦੋਰਾਨ ਮਾਸਕ ਵੀ ਵੰਡੇ ਗਏ।ਇਸ ਮੌਕੇ ਸਾਈਕਲਿੰਗ ਕਲੱਬ ਦੇ ਮੈਂਬਰ ਗੁਰਮੁੱਖ ਸਿੰਘ ਢੋਡ, ਪੁਸ਼ਪਿੰਦਰ ਸਿੰਘ, ਪਰਮ ਭਾਟੀਆ, ਹਨੀ ਭਾਟੀਆ, ਗਗਨ, ਹੈਰੀ ਜੁਨੇਜਾ, ਗੌਰਵ ਗੁਪਤਾ, ਵਰੁਣ ਬਤਰਾ ਤੇ ਪਿੰਡ ਵਾਸੀ ਦੇਵ ਸਿੰਘ, ਜੁਝਾਰ ਸਿੰਘ, ਅਵਤਾਰ ਸਿੰਘ, ਸਰਪੰਚ ਹਰਦਿਆਲ ਸਿੰਘ, ਹਰਕਿਸ਼ਨ ਸਿੰਘ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …