ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ‘ਚ ਪਿੰਡ
ਉਗਰਾਹਾਂ ਵਿਖੇ ਕੀਤੀ ਗਈ।
ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੂਬੇ ਦੇ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਚ ਆਉਣ ਤੋਂ ਪਹਿਲਾਂ ਸਮੂਹ ਕਿਸਾਨਾਂ ਮਜ਼ਦੂਰਾਂ ਨਾਲ ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ, ਘਰ ਘਰ ਨੌਕਰੀ, ਨਸ਼ਿਆਂ ਦਾ ਖਾਤਮਾ ਆਦਿ ਦੇ ਵਾਅਦੇ ਕੀਤੇ ਸਨ।ਜੋ ਕੈਪਟਨ ਸਰਕਾਰ ਦੇ ਚਾਰ ਸਾਲ ਬੀਤਣ ‘ਤੇ ਵੀ ਅਧੂਰੇ ਪਏ ਹਨ।ਉਨਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਬਣਾਈਆਂ ਗਈਆਂ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਵੱਡੇ ਮੋਰਚੇ ਲਗਾਏ ਜਾਣਗੇ ।
ਉਨ੍ਹਾਂ ਦੱਸਿਆ ਕਿ ਸੰਗਰੂਰ, ਪਟਿਆਲਾ, ਬਰਨਾਲਾ, ਲੁਧਿਆਣਾ ਦੇ ਕਿਸਾਨ ਪਟਿਆਲਾ ਦੀ ਪੁੱਡਾ ਗਰਾਉਂਡ ਅਤੇ ਬਠਿੰਡਾ, ਮਾਨਸਾ, ਮੋਗਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਕਿਸਾਨ ਪਿੰਡ ਬਾਦਲ ਵਿਖੇ ਪੱਕਾ ਮੋਰਚਾ ਲਗਾਉਣਗੇ।ਕਿਸਾਨ ਆਗੂਆਂ ਨੇ ਕਿਹਾ ਕਿ 7 ਸਤੰਬਰ ਨੂੰ ਪੰਜਾਬ ਵਿੱਚ ਤਾਲਮੇਲ ਪ੍ਰੋਗਰਾਮ ਤਹਿਤ ਪੰਜਾਬ ਦੇ ਡੀ.ਸੀ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ ।
ਇਸ ਮੋਕੇ ਜਸਵੰਤ ਸਿੰਘ ਤੋਲਾਵਾਲ, ਜਗਤਾਰ ਸਿੰਘ ਕਾਲਾਝਾੜ, ਕਿਰਪਾਲ ਸਿੰਘ ਧੂਰੀ, ਬਹਾਲ ਸਿੰਘ ਢੀਂਡਸਾ, ਦਰਬਾਰਾ ਸਿੰਘ ਛਾਜਲਾ, ਬਹਾਦਰ ਸਿੰਘ ਭੁਟਾਲ ਖੁਰਦ, ਦਰਸ਼ਨ ਸਿੰਘ ਸਾਦੀਹਰੀ, ਅਜੈਬ ਸਿੰਘ ਲੱਖੇਵਾਲ, ਰਾਮ ਸਰੂਪ, ਹਰਬੰਸ ਸਿੰਘ ਲੱਡਾ, ਗੋਬਿੰਦਰ ਸਿੰਘ ਮੰਗਵਾਲ, ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆ ਤੇ ਹਰਬੰਸ ਸਿੰਘ ਮਾਣਕੀ ਆਦਿ ਹਾਜ਼ਰ ਸਨ ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media