Saturday, July 25, 2026

ਕਰੋਨਾ ਦੇ ਲੱਛਣ ਹੋਣ ‘ਤੇ ਅਣਗਹਿਲੀ ਨਹੀਂ, ਤੁਰੰਤ ਸਰਕਾਰੀ ਹਸਪਤਾਲ ਤੋਂ ਕਰਵਾਓ ਜਾਂਚ-ਸਿਵਲ ਸਰਜਨ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਜਿਲੇ੍ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ ਅਤੇ ਰੋਜ਼ਾਨਾ 100 ਤੋਂ ਵੱਧ ਵਿਕਤੀਆਂ ਦੇ ਟੈਸਟ ਪਾਜ਼ਟਿਵ ਆ ਰਹੇ ਹਨ।ਕਿਸੇ ਨਾ ਕਿਸੇ ਤਰਾਂ ਅਸੀਂ ਇਸ ਲਈ ਖੁਦ ਹੀ ਜਿੰਮੇਦਾਰ ਹਾਂ।
                  ਉਨਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਬਹੁਤ ਜਰੂਰੀ ਹੈ।ਸਹੀ ਤਰੀਕੇ ਨਾਲ ਮਾਸਕ ਪਾਉਣ ‘ਤੇ ਹੀ ਅਸੀਂ ਕਰੋਨਾ ਵਾਈਰਸ ਤੋਂ ਕਰੀਬ 70-80 ਪ੍ਰਤੀਸ਼ਤ ਸੁਰੱਖਿਅਤ ਹੋ ਜਾਂਦੇ ਹਾਂ।ਇਸ ਤੋਂ ਇਲਾਵਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਭੀੜ ਵਾਲੇ ਸਥਾਨਾਂ ਤੋਂ ਦੂਰ ਰਹਿਣਾ ਲੋੜੀਂਦਾ ਹੈ।ਉਨ੍ਹਾਂ ਕਿਹਾ ਕਿ ਜਦ ਤੱਕ ਅਸੀਂ ਪੂਰੀ ਤਰ੍ਹਾਂ ਨਾਲ ਜਾਗਰੂਕ ਨਹੀਂ ਹੋਵਾਂਗੇ ਤਦ ਤੱਕ ਅਸੀਂ ਕਰੋਨਾ ਵਾਈਰਸ ਤੋਂ ਸੁਰੱਖਿਅਤ ਨਹੀਂ ਹੋ ਸਕਦੇ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …