Monday, April 7, 2025
Breaking News

ਵਿੱਦਿਅਕ ਸੰਗੀਤ-ਸਾਜ਼ ਮੁਕਾਬਲੇ ‘ਚ ਸ਼ਾਮਲ ਹੋਏ ਜਿਲ੍ਹੇ ਦੇ ਕੁੱਲ 173 ਵਿਦਿਆਰਥੀ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਕੱਲ ਰਾਤ ਆਨਲਾਈਨ ਮੁਕਾਬਲਿਆਂ ਦੀ ਕੜੀ ਦਾ ਪੰਜਵਾਂ ਮੁਕਾਬਲਾ ਸਮਾਪਤ ਹੋ ਗਿਆ ਹੈ।ਇਸ ਮੁਕਾਬਲੇ ਵਿੱਚ ਪੂਰੇ ਰਾਜ ਦੇ 4837 ਪ੍ਰਤੀਯੋਗੀਆਂ ਨੇ ਹਿੱਸਾ ਲਿਆ, ਜਦਕਿ ਜਿਲ੍ਹਾ ਅੰਮ੍ਰਿਤਸਰ ਤੋਂ 173 ਵਿਦਿਆਰਥੀ ਸ਼ਾਮਲ ਹੋਏ।
                 ਜਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਨੋਡਲ ਅਫਸਰ ਕੁਮਾਰੀ ਆਦਰਸ਼ ਸ਼ਰਮਾ ਅਤੇ ਸਮੂਚੀ ਟੀਮ ਬੜੀ ਮਿਹਨਤ ਨਾਲ ਇਹਨਾਂ ਪ੍ਰਤੀਯੋਗੀਤਾਵਾਂ ਨੂੰ ਨੇਪਰੇ ਚੜ੍ਹਾ ਰਹੀ ਹੈ।ਉਹਨਾਂ ਕਿਹਾ ਕਿ ਆਉਣ ਵਾਲੀਆਂ ਪ੍ਰਤੀਯੋਗੀਤਾਵਾਂ ਵਿੱਚ ਵੀ ਉਹਨਾਂ ਨਾਲ ਸਾਰੀ ਟੀਮ ਇਸੇ ਤਰਾਂ ਕੰਮ ਕਰਦੀ ਰਹੇਗੀ।
               ਉਨਾਂ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ।ਜਿੰਨਾਂ ਵਿੱਚ ਅੰਮ੍ਰਿਤਸਰ ਜਿਲੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਸਭ ਤੋਂ ਵੱਧ ਗਿਣਤੀ ‘ਚ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਦਿੱਤੀਆਂ।ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

Check Also

ਖਾਲਸਾ ਕਾਲਜ ਵੂਮੈਨ ਅਤੇ ਲੌਰੇਂਸ਼ੀਅਨ ਯੂਨੀਵਰਸਿਟੀ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਅਕਾਦਮਿਕ ਸਹਿਯੋਗ ਨੂੰ ਵਧਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ …