ਜੰਡਿਆਲਾ ਗੁਰੂ, 8 ਸਤੰਬਰ (ਹਰਿੰਦਰਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਜ਼ਿਲ੍ਹਾ ਪੱਧਰੀ ਪਸਾਰਾ ਕੀਤਾ ਜਾ ਰਿਹਾ ਹੈ।ਇਸੇ ਤਹਿਤ ਜੋਨ
ਪ੍ਰਧਾਨ ਅਜੀਤ ਸਿੰਘ ਠੱਠੀਆਂ,ਸਕੱਤਰ ਮੁਖਬੈਨ ਸਿੰਘ ਦੀ ਅਗਵਾਈ ਹੇਠ ਅੱਡਾ ਟਾਂਗਰਾ ਦੇ ਦੁਕਾਨਦਾਰਾਂ ਦੀ ਮੀਟਿੰਗ ਹੋਈ।ਜਿਸ ਦੌਰਾਨ ਦੁਕਾਨਦਾਰਾਂ ਵੱਲੋਂ ਸਰਬਸੰਪਤੀ ਨਾਲ ਮਨਜੀਤ ਸਿੰਘ ਢਿੱਲੋਂ ਨੂੰ ਪ੍ਰਧਾਨ, ਬਿਕਰਮਜੀਤ ਸਿੰਘ ਨੂੰ ਖਜਾਨਚੀ, ਕਰਨਜੀਤ ਸਿੰਘ ਨੂੰ ਪ੍ਰੈਸ ਸਕੱਤਰ, ਮੀਤ ਸਕੱਤਰ ਅਮਨਦੀਪ ਸ਼ਰਮਾ, ਭੁਪਿੰਦਰ ਸਿੰਘ ਭਿੰਦਾ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਸਕੱਤਰ, ਜਤਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਮੀਤ ਸਕੱਤਰ, ਜਤਿੰਦਰ ਮੀਤ ਪ੍ਰਧਾਨ, ਕਰਨ ਬੇਕਰੀਵਾਲਾ ਸਲਾਹਕਾਰ, ਸੁਖਦੇਵ ਸਿੰਘ ਸਲਾਹਕਾਰ ਚੁਣੇ ਗਏ।ਜਦਕਿ ਇੱਕ 11 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ।
ਪ੍ਰਧਾਨ ਢਿੱਲੋਂ ਨੇ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਦੁਕਾਨਦਾਰਾਂ ਦੀਆਂ ਸਾਂਝੀਆਂ ਸਮੱਸਿਆਵਾਂ ਹਨ।ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਖਿੱਤੇ ਖਤਮ ਕਰਨ ਲਈ ਆਰਡੀਨੈਂਸ ਲਿਆਂਦੇ ਗਏ ਹਨ।ਇਸ ਦਾ ਸਿੱਧਾ ਅਸਰ ਦੁਕਾਨਦਾਰਾਂ ‘ਤੇ ਪਵੇਗਾ।ਇਸ ਮੌਕੇ ਜੋਗਿੰਦਰ ਸਿੰਘ, ਨਿਰਮਲ ਸਿੰਘ, ਦਵਿੰਦਰ ਸਿੰਘ ਖਾਨਕੋਟ, ਜਥੇ. ਕੁਲਵੰਤ ਸਿੰਘ, ਗੁਰਪ੍ਰੀਤ ਕੋਟਲਾ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media