Tuesday, March 17, 2026

ਤਿਰਲੋਕੀ ਨਾਥ ਮੁਹੱਲੇ ‘ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

13.78 ਲੱਖ ਦਾ ਆਵੇਗਾ ਖ਼ਰਚ

ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬੌਬੀ ਭਸੀਨ ਵਲੋਂ ਤਿਰਲੋਕੀ ਨਾਥ ਮੁਹੱਲੇ ‘ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਉਨਾਂ ਦੱਸਿਆ ਕਿ ਪੂਰੇ ਮੁਹੱਲੇ ਵਿੱਚ 13.78 ਲੱਖ ਰੁਪਏ ਦੀ ਲਾਗਤ ਨਾਲ ਟਾਇਲਾਂ ਲਗਾਈਆਂ ਜਾਣਗੀਆਂ।
              ਕਪੂਰਥਲਾ ਸ਼ਹਿਰ ਦੇ ਮੁਹੱਲਿਆਂ ਵਿੱਚ ਗਲੀਆਂ ਬਣਾਉਣ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਗਰਾਂਟਾਂ ਜਾਰੀ ਕਰਨ `ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਰੋਨਾ ਕਾਰਨ ਰੁਕੇ ਵਿਕਾਸ ਕਾਰਜ ਦੁਬਾਰਾ ਸ਼ੁਰੂ ਕੀਤੇ ਜਾ ਰਹੇ ਹਨ।ਨਗਰ ਸੁਧਾਰ ਟਰੱਸਟ ਵਲੋਂ ਸ਼ਹਿਰ ਵਿੱਚ ਸਹੂਲਤਾਂ ਪ੍ਰਦਾਨ ਕਰਨ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।
                 ਇਸ ਮੌਕੇ ਰਜਿੰਦਰ ਕੌੜਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਵਿਨੋਦ ਸੂਦ, ਵਿਕਾਸ ਸ਼ਰਮਾ, ਨਰਿੰਦਰ ਮਨਸੂ, ਕਪੂਰਥਲਾ ਸਭਾ ਵਿਧਾਨ ਸਭਾ ਹਲਕਾ ਦੇ ਯੂਥ ਕਾਂਗਰਸ ਦੇ ਪ੍ਰਧਾਨ ਕਰਨ ਮਹਾਜਨ, ਐਡਵੋਕੇਟ ਜਤਿੰਦਰ ਆਦਿ ਹਾਜ਼ਰ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …