Monday, April 6, 2026

ਜਿਲਾ ਸੰਗਰੂਰ ਦੇ ਸੇਵਾ ਕੇਂਦਰਾਂ ਦੀ ਟੀਮ ਨੇ ਲਾਏ 310 ਦੇ ਕਰੀਬ ਬੂਟੇ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਡਾਇਰੈਕਟਰ ਪ੍ਰਸ਼ਾਸ਼ਨਿਕ ਸੁਧਾਰ ਵਿਭਾਗ ਮੋਹਾਲੀ ਵਲੋਂ ਚਲਾਈ ਮੁਹਿੰਮ ਦੌਰਾਨ ਪਰਮਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲਾ ਸੰਗਰੂਰ ਦੇ 31 ਸੇਵਾ ਕੇਂਦਰਾਂ ਦੇ ਅਧਿਕਾਰੀਆ ਵਲੋਂ ਕਰੀਬ 310 ਬੂਟੇ ਲਗਾਏ ਗਏ।
ਜ਼ਿਲਾ ਈ.ਗਵਰਨਸ ਕੁਆਡੀਨੇਟਰ ਸੰਗਰੂਰ ਅਮਨ ਗਰਗ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੇ ਮੰਤਵ ਲਈ ਲਗਾਏ ਬੂਟਿਆਂ ਦੀ ਦੇਖਭਾਲ ਲਈ ਹਰੇਕ ਸੇਵਾ ਕੇਂਦਰ ਦੇ ਟੀਮ ਇੰਚਾਰਜ਼ ਨੂੰ ਬਕਾਇਦਾ ਰੋਜ਼ਾਨਾ ਪਾਣੀ ਅਤੇ ਸੁਚੱਜੀ ਸੰਭਾਲ ਲਈ ਕਿਹਾ ਗਿਆ ਹੈ।ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।ਉਨਾਂ ਦੱਸਿਆ ਕਿ ਜ਼ਿਲਾ ਪੱਧਰ ’ਤੇ ਵੱਖ-ਵੱਖ ਸੇਵਾ ਕੇਂਦਰਾਂ ਤੇ ਲਗਾਏ ਪੌਦਿਆਂ ਲਈ ਜ਼ੰਗਲਾਤ ਅਫ਼ਸਰ ਸ੍ਰੀਮਤੀ ਵਿਦਿਆ ਸਾਗਰੀ ਵਲੋਂ ਬੂਟੇ ਲਗਾਉਣ ਲਈ ਪੂਰਾ ਸਹਿਯੋਗ ਕੀਤਾ ਗਿਆ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …