Tuesday, September 29, 2026

22 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ – ਡਿਪਟੀ ਕਮਿਸ਼ਨਰ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ।ਜਦਕਿ ਮਿਸ਼ਨ ਫਤਿਹ ਤਹਿਤ 22 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ `ਚੋਂ 3 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ, 1 ਮਰੀਜ਼ ਭੋਗੀਵਾਲ ਤੋਂ ਅਤੇ 17 ਮਰੀਜ਼ ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
                       ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ `ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ `ਤੇ ਮਾਸਕ ਜ਼ਰੂਰ ਪਾਉਣ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …