Wednesday, August 12, 2026

ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਮਹਾਂਮਾਰੀ ‘ਤੇ ਪਾਈ ਜਾ ਸਕਦੀ ਹੈ ਜਿੱਤ – ਸੋਨੀ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਹਾਂਮਾਰੀ ‘ਤੇ ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ।ਇਨਾਂ ਸਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।
                ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਕਰਫਿਊ ਦੌਰਾਨ ਕਾਫੀ ਰਾਹਤ ਦਿੱਤੀ ਗਈ ਹੈ ਅਤੇ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।ਉਨਾਂ ਕਿਹਾ ਕਿ ਲੋਕਾਂ ਨੂੰ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਸਮਾਜਿਕ ਨਿਯਮਾਂ ਦੀ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਕੋਵਿਡ 19 ਦਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ।ਸਿਹਤ ਵਿਭਾਗ ਵਲੋਂ ਹਰੇਕ ਮੁਹੱਲੇ ਵਿਚ ਕੋਵਿਡ 19 ਦੇ ਟੈਸਟ ਕਰਨ ਲਈ ਮੋਬਾਇਲ ਵੈਨਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰਕਾਰ ਵਲੋਂ ਇਹ ਟੈਸਟ ਬਿਲਕੁੱਲ ਮੁਫ਼ਤ ਕੀਤਾ ਜਾ ਰਿਹਾ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …