ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਨੂੰ ਹੋਣ ਵਾਲੇ ਬਜ਼ਟ ਇਜਲਾਸ ਸਬੰਧੀ ਤਿਆਰੀਆਂ ਜਾਰੀ ਹਨ।ਕਮੇਟੀ ਪ੍ਰਧਾਨ
ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੈਂਬਰਾਂ ਨੂੰ ਬਜ਼ਟ ਸਮਾਗਮ ’ਚ ਸ਼ਾਮਲ ਹੋਣ ਲਈ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕਮੇਟੀ ਦਾ ਸਾਲਾਨਾ ਬਜ਼ਟ ਇਜਲਾਸ ਹਰ ਸਾਲ ਮਾਰਚ ਮਹੀਨੇ ਵਿੱਚ ਰੱਖਿਆ ਜਾਂਦਾ ਹੈ, ਪਰੰਤੂ ਇਸ ਵਾਰ ਕੋਰੋਨਾ ਕਾਰਨ ਸੰਭਵ ਨਹੀਂ ਹੋ ਸਕਿਆ ਸੀ।ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੁਣ ਇਹ ਬਜ਼ਟ ਇਜਲਾਸ 28 ਸਤੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1:00 ਵਜੇ ਹੋਵੇਗਾ।ਲੌਂਗੋਵਾਲ ਅਨੁਸਾਰ ਬਜ਼ਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ, ਟਰੱਸਟ ਫੰਡ, ਵਿਦਿਆ ਫੰਡ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰੇ, ਪ੍ਰਿੰਟਿੰਗ ਪੈ੍ਰਸਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਹੋਵੇਗਾ।ਉਨ੍ਹਾਂ ਆਖਿਆ ਕਿ ਇਜਲਾਸ ਦੌਰਾਨ ਸਿਹਤ ਵਿਭਾਗ ਅਤੇ ਸਰਕਾਰਾਂ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇਗਾ ਅਤੇ ਸੁਰੱਖਿਆ ਦੇ ਹਰ ਪਹਿਲੂ ਨੂੰ ਯਕੀਨੀ ਬਣਾਇਆ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media