Wednesday, August 12, 2026

ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹੇ – ਲੌਂਗੋਵਾਲ

ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਪਾਸੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਹੈ ਕਿ ਭਾਵੇਂ ਇਹ ਲਾਂਘਾ ਕੋਰੋਨਾ ਮਹਾਮਾਰੀ ਕਾਰਨ ਬਣੇ ਹਾਲਾਤਾਂ ਕਰਕੇ ਬੰਦ ਹੋਇਆ ਸੀ, ਪਰੰਤੂ ਹੁਣ ਜਦੋਂ ਸਰਕਾਰ ਵੱਲੋਂ ਸਾਵਧਾਨੀਆਂ ਤਹਿਤ ਕਾਫ਼ੀ ਛੋਟਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸੰਗਤ ਲਈ ਖੋਲ੍ਹ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਚਾਹੁੰਦੀਆਂ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਲਾਂਘੇ ਨੂੰ ਮੁੜ ਬਹਾਲ ਕੀਤਾ ਜਾਵੇ, ਤਾਂ ਜੋ ਉਹ ਆਪਣੀ ਸ਼ਰਧਾ ਪ੍ਰਗਟਾਅ ਸਕਣ।ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਸਰਕਾਰ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਅਤੇ ਭਾਰਤ ਸਰਕਾਰ ਨੂੰ ਵੀ ਇਸ ਬਾਰੇ ਜਲਦ ਫੈਸਲਾ ਲੈਣਾ ਚਾਹੀਦਾ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …