ਸੰਗਰੂਰ, 11 ਸਤੰਬਰ (ਜਗਸੀਰ ਲੌਗੋਵਾਲ) – ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਜਥੇਦਾਰ ਰਜਿੰਦਰ ਸਿੰਘ ਕਾਂਝਲਾ ਨੇ ਪ੍ਰੈਸ ਨੂੰ ਜਾਣਕਾਰੀ
ਦਿੰਦਿਆ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ‘ਚ 13 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਂਵਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਸੀ।ਉਹ ਹੁਣ ਐਤਵਾਰ ਨੂੰ ਮੁਕੰਮਲ ਕਰਫਿਊ ਹੋਣ ਕਾਰਨ 14 ਸਤੰਬਰ ਦਿਨ ਸੋਮਵਾਰ 11.00 ਵਜੇ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਭਾਈ ਲੌਗੋਂਵਾਲ ਤੋਂ ਪੁੱਛਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿੱਥੇ ਹਨ ਤੇ ਕਿਸ ਹਾਲਤ ‘ਚ ਹਨ।
ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਪ੍ਰੋਗਰਾਮ ‘ਚ ਸ਼ਮੂਲੀਅਤ ਕਰਨਗੇ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media