ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਸੰਤ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ (65) ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗੁਮਾਨਪੁਰਾ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਬੀਬੀ ਮਨਜੀਤ ਕੌਰ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਗੁਮਾਨਪੁਰਾ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਸੰਤ ਭੂਰੀਵਾਲਿਆਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਤੇ ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media