ਧੂਰੀ, 11 ਸਤੰਬਰ (ਪ੍ਰਵੀਨ ਗਰਗ) – ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਵੱਲੋਂ ਬਰਾਂਚ ਧੂਰੀ
ਦੀ ਹੋਈ ਚੋਣ ਵਿੱਚ ਗੁਰਜੰਟ ਸਿੰਘ ਬੁਗਰਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।ਜਥੇਬੰਦੀ ਦੇ ਨਵ-ਨਿਯੁੱਕਤ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਸੂਬਾ ਆਗੂਆਂ ਸ਼ੇਰ ਸਿੰਘ ਖੰਨਾ ਅਤੇ ਪ੍ਰਦੀਪ ਕੁਮਾਰ ਚੀਮਾ ਦੀ ਅਗਵਾਈ ‘ਚ ਸਰਬਸੰਮਤੀ ਨਾਲ ਗੁਰਜੰਟ ਸਿੰਘ ਬੁਗਰਾ ਨੂੰ ਪ੍ਰਧਾਨ, ਰਾਜ ਕੁਮਾਰ ਨੂੰ ਜਨਰਲ ਸਕੱਤਰ, ਨਰੈਣ ਦੱਤ ਨੂੰ ਖਜਾਨਚੀ, ਰਾਮ ਆਸਰਾ ਨੂੰ ਮੀਤ ਪ੍ਰਧਾਨ, ਸੰਜੂ ਧੂਰੀ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਨੂੰ ਪ੍ਰੈਸ ਸਕੱਤਰ, ਹਰਬੰਸ ਸਿੰਘ ਤੇ ਦੀਪਕ ਕੁਮਾਰ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ ਹੈ।
ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਲੋਕ ਭਲਾਈ ਐਕਟ ਨੂੰ ਤੋੜ-ਮਰੋੜ ਕੇ ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਠੇਕਾ ਅਧਾਰਿਤ ਕਾਮਿਆਂ ਨੂੰ ਹਟਾਉਣ ਦੀ ਜੋ ਸਾਜਿਸ਼ ਬਣਾਈ ਜਾ ਰਹੀ ਹੈ, ਉਸ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।ਇਸ ਦੇ ਵਿਰੋਧ ਵਜੋਂ 13 ਅਕਤੂਬਰ ਨੂੰ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਵੱਲ ਕੱਚੇ ਕਾਮੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਪਰਿਵਾਰਾਂ ਸਮੇਤ ਕੂਚ ਕਰਨਗੇ।
ਇਸ ਮੌਕੇ ਗੋਗੀ ਸਿੰਘ, ਨਿੱਕਾ ਸਿੰਘ, ਹਰਮਿਲਾਪ ਸਿੰਘ, ਬਲਬੀਰ ਸਿੰਘ, ਚਮਕੌਰ ਸਿੰਘ ਬਮਾਲ, ਧਰਮਜੀਤ ਵਿੱਕੀ, ਰਕੇਸ਼ ਕੁਮਾਰ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media