Friday, June 13, 2025
Breaking News

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਮੇਜਰ ਧਿਆਨ ਚੰਦ ਦੀ 115ਵੀ` ਵਰੇ੍ਹਗੰਢ ਮਨਾਈ

ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁੂਮੈਨ ਵਲੋਂ ਮੇਜਰ ਧਿਆਨ ਚੰਦ ਦੀ 115ਵੀ` ਵਰੇ੍ਹਗੰਢ ਸਬੰਧੀ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਅਹੁਦੇਦਾਰਾਂ ਅਤੇ ਬਾਕਸਿੰਗ ਕਲੱਬ ਮੈਂਬਰ ਮੌਜੂਦ ਸਨ।ਪ੍ਰੋਗਰਾਮ ਆਯੋਜਿਤ ਕਰਨ ਦਾ ਮੁੱਖ ਉਦੇਸ਼ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦੇਣਾ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਸਪੋਰਟਸ ਡੇਅ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੇਜਰ ਧਿਆਨ ਚੰਦ ਦੀ 115ਵੀ` ਵਰੇ੍ਗੰਢ `ਤੇ ਕੇਕ ਕੱਟਿਆ। ਪ੍ਰੋ. ਸਵੀਟੀ ਬਾਲਾ ਮੁਖੀ ਸਰੀਰਕ ਸਿੱਖਿਆ ਵਿਭਾਗ ਸਮੇਤ ਹੋਰ ਸਟਾਫ ਮੈਂਬਰਾਂ ਨੇ ਹਾਕੀ ਦੇ ਚਮਕਦੇ ਸਿਤਾਰੇ ਨੂੰ ਸ਼ਰਧਾਂਜਲੀ ਦਿੱਤੀ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …