Friday, September 20, 2024

ਜਿਲਾ ਪੱਧਰੀ ਭਾਸ਼ਣ ਮੁਕਾਬਲੇ ਚ` ਸ.ਸ.ਸ.ਸ. ਕਟੜਾ ਕਰਮ ਸਿੰਘ ਦੀ ਵਿਦਿਆਰਥਣਾਂ ਅੱਵਲ

ਅੰਮ੍ਰਿਤਸਰ, 12, ਸਤੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜੀ ਦੀ ਯੋਗ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਮੁਕਾਬਲਿਆਂ ਦੀ ਲੜੀ ਤਹਿਤ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਦੀਆਂ ਦੋ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸੈਕੰਡਰੀ ਪੱਧਰ ‘ਤੇ ਲਕਸ਼ਮੀ ਸ਼ਰਮਾ ਅਤੇ ਮਿਡਲ ਪੱਧਰ ਦੀ ਰਾਜਨਪ੍ਰੀਤ ਕੌਰ ਪਹਿਲੇ ਸਥਾਨ ‘ਤੇ ਰਹੀਆਂ।ਦੋਨਾਂ ਦੀਆਂ ਗਾਈਡ ਸ੍ਰੀਮਤੀ ਲਵਲੀ ਕੁਮਾਰੀ ਸ੍ਰੀਮਤੀ ਸਿਮਰਤ ਦਾ ਇਸ ਸਫਲਤਾ ਲਈ ਅਹਿਮ ਯੋਗਦਾਨ ਰਿਹਾ।ਇਹਨਾਂ ਹੋਣਹਾਰ ਵਿਦਿਆਰਥਣਾਂ ਅਤੇ ਉਹਨਾਂ ਦੇ ਗਾਈਡ ਅਧਿਆਪਕਾਂ ਨੂੰ ਸਕੂਲ ਪ੍ਰਿੰਸੀਪਲ ਡਾ. ਅਮਰਪਾਲੀ ਵੱਲੋਂ ਸਰਟੀਫਿਕੇਟ ਤੇ ਟਰਾਫੀਆਂ ਨਾਲ ਸਨਮਾਨਿਆ ਗਿਆ।
                 ਦੱਸਣਯੋਗ ਹੈ ਕਿ ਮੁਕਬਾਲਿਆਂ ਵਿੱਚ ਪੂਰੇ ਸੂਬੇ ਤੋਂ 28537 ਅਤੇ ਜਿਲ੍ਹਾ ਅੰਮ੍ਰਿਤਸਰ ਦੇ 1567 ਬੱਚਿਆਂ ਨੇ ਹਿੱਸਾ ਲਿਆ।ਪ੍ਰਿੰਸੀਪਲ ਡਾ. ਅਮਰਪਾਲੀ ਨੇ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਅਤੇ ਉਹਨਾਂ ਦੀ ਸਾਰੀ ਟੀਮ ਦਾ ਧੰਨਵਾਦ ਕੀਤਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …