ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਪੰਜਾਬ ਦੇ ਵਧੀਕ ਸਕੱਤਰ ਤੇ ਡਾਇਰੈਕਟਰ ਪਰਮਿੰਦਰ
ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਠਾਨਕੋਟ ਜਿਲੇ ਦੇ 14 ਸੇਵਾ ਕੇਂਦਰਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਵਾਤਾਵਰਣ ਨੂੰ ਸਾਫ ਤੇ ਸਵੱਛ ਰੱਖਣ ਲਈ ਪਠਾਨਕੋਟ ਜਿਲੇ ਦੇ ਸਾਰੇ ਸੇਵਾ ਕੇਂਦਰਾਂ ਦੇ ਬਾਹਰ ਅਤੇ ਅੰਦਰ ਵੀ ਸਜਾਵਟੀ ਬੂਟੇ ਲਗਾਏ ਜਾ ਰਹੇ ਹਨ।ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਿਆਦਾ ਤੋਂ ਜਿਆਦਾ ਬੂਟੇ ਲਗਾਓਣ।
ਜਿਲਾ ਈ-ਗਵਰਨੈਂਸ ਕੋਆਰਡੀਨੇਟਰ ਰੂਬਲ ਸੈਣੀ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ 14 ਸੇਵਾ ਕੇਂਦਰਾਂ ਵਿੱਚ ਕਰੀਬ 125 ਬੂਟੇ ਲਗਾਏ ਗਏ ਹਨ।ਇਸ ਸਮੇਂ ਸੇਵਾ ਕੇਂਦਰਾਂ ਵਿੱਚ 276 ਕਿਸਮ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਅਤੇ ਇਸ ਸਮੇਂ ਜਿਲਾ ਪਠਾਨਕੋਟ ਦੀ ਪੈਨਡੈਂਸੀ ਰਿਪੋਰਟ 0.39 ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media