Friday, September 20, 2024

ਅੱਜ 292 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 9 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 140, ਕੋਰੋਨਾ ਤੋਂ ਮੁਕਤ 191 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 292 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 191 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 4617 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
                 ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ੍ ਵਿੱਚ 1403 ਐਕਟਿਵ ਕੇਸ ਹਨ।ਹੁਣ ਤੱਕ 249 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ 9 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                    ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …