Wednesday, February 25, 2026

ਅਗਲੇ ਸਾਲ ਲਈ ਜ਼ਰੂਰਤ ਅਨੁਸਾਰ ਝੋਨੇ ਤੇ ਬਾਸਮਤੀ ਦਾ ਬੀਜ਼ ਖੁੁਦ ਤਿਆਰ ਕਰਨ ਕਿਸਾਨ- ਡਾ. ਅਮਰੀਕ ਸਿੰਘ

ਪਠਾਨਕੋਟ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਪਿੰਡ ਭਨਵਾਲ ਦਾ ਦੌਰਾ ਕੀਤਾ।ਉਨਾਂ ਦੇ ਨਾਲ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ਤੋਂ ਇਲਾਵਾ ਪ੍ਰਭਾਤ ਸਿੰਘ, ਕਰਮ ਸਿੰਘ, ਮਾਲੀ ਰਾਮ, ਬਿੱਟਾ ਤੇ ਹੋਰ ਕਿਸਾਨ ਮੌਜ਼ੂਦ ਸਨ।
ਉਨਾਂ ਨੇ ਸਿੱਧੀ ਬਿਜਾਈ ਤਕਨੀਕ ਨਾਲ ਕਾਸ਼ਤ ਕੀਤੇ ਝੋਨੇ ਦੀ ਫਸਲ ਦਾ ਜਾਇਜ਼ਾ ਲਿਆ।ਕਿਸਾਨਾਂ ਨੇ ਇਸ ਤਕਨੀਕ ਦੀ ਕਾਰਗੁਜ਼ਾਰੀ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਮਜ਼ਦੂਰਾਂ ਦੀ ਘਾਟ ਨੂੰ ਵੇਖਦਿਆਂ ਬਲਾਕ ਪਠਾਨਕੋਟ ਵਿੱਚ ਵੱਡੀ ਪੱਧਰ ‘ਤੇ ਕਿਸਾਨਾਂ ਵਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜ਼ਾਈ ਕੀਤੀ ਗਈ ਸੀ।ਜਿਸ ਦੇ ਬਿਹਤਰ ਨਤੀਜੇ ਆਉਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਕੁੱਝ ਖੇਤਾਂ ਵਿੱਚ ਚਾੜੇ /ਸਾਉਣ ਦੀ ਸਮੱਸਿਆ ਆਈ ਹੈ।ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅਜਿਹੇ ਖੇਤ, ਜਿਨਾਂ ਵਿੱਚ ਜੰਗਲੀ ਝੋਨੇ/ਚਾੜਾ ਜਾਂ ਸਾਉਣ ਝੋਨੇ ਦੀ ਸਮੱਸਿਆ ਹੋਵੇ, ਉਥੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਂ ਅਪਨਾਉਣ ਬਾਰੇ ਬਿਜ਼ਾਈ ਤੋਂ ਪਹਿਲਾਂ ਕਿਸਾਨਾਂ ਨੂੰ ਸੁਚੇਤ ਕੀਤਾ ਸੀ।
                     ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਅਗਲੇ ਸਾਲ ਲਈ ਜ਼ਰੂਰਤ ਅਨੁਸਾਰ ਝੋਨੇ/ਬਾਸਮਤੀ ਦਾ ਬੀਜ਼ ਖੁਦ ਤਿਆਰ ਕਰਨ ਤਾਂ ਜੋ ਕਿਸੇ ਕਿਸਮ ਦੀ ਸਮੱਸਿਆ ਤੋਂ ਬਚਿਆ ਜਾ ਸਕੇ।ਉਨਾਂ ਕਿਹਾ ਕਿ ਕੁੱਝ ਥਾਵਾਂ ‘ਤੇ ਝੋਨੇ ਅਤੇ ਬਾਸਮਤੀ ਤੇ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦਾ ਹਮਲਾ ਵੇਖਣ ਨੂੰ ਮਿਲਿਆ ਹੈ।ਇਸ ਬਿਮਾਰੀ ਕਾਰਨ ਮੁੰਜਰਾਂ ਵਿੱਚ ਦਾਣੇ ਪੂਰੇ ਨਹੀ ਬਣਦੇ ਇਸ ਦਾ ਵਧੇਰੇ ਹਮਲਾ ਆਮ ਕਰਕੇ ਫਸਲ ਨਿਸਰਨ ਵੇਲੇ ਹੁੰਦਾ ਹੈ।ਇਸ ਰੋਗ ਦੀ ਰੋਕਥਾਮ ਬਾਰੇ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਅਤੇ ਬਾਸਮਤੀ ਨੂੰ ਸਿਫਾਰਸ਼ਾਂ ਅਨੁਸਾਰ ਹੀ ਯੂਰੀਆਂ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ।
                     ਗੁਰਦਿੱਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਕਿਸਾਨ ਪ੍ਰਭਾਤ ਸਿੰਘ ਨੇ ਕਿਹਾ ਕਿ ਇਸ ਤਕਨੀਕ ਨਾਲ ਝੋਨੇ ਦੀ ਬਿਜ਼ਾਈ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦੀ ਬਹੁਤ ਬਚਤ ਹੁੰਦੀ ਹੈ।ਉਨਾ ਕਿਹਾ ਕਿ ਅਗਲੇ ਸਾਲ ਪਿੰਡ ਭਨਵਾ ਵਿੱਚ ਇਸ ਤਕਨੀਕ ਹੇਠ ਰਕਬਾ ਹੋਰ ਵਧੇਗਾ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …