Wednesday, September 30, 2026

ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਡੀ.ਸੀ ਵੱਲੋਂ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ

ਹਸਪਤਾਲਾਂ ‘ਚ ਆਕਸੀਜਨ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਕਿਹਾ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਕੋਵਿਡ-19 ਦਾ ਇਲਾਜ਼ ਕਰ ਰਹੇ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਮੌਜ਼ੂਦਾ ਸਥਿਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
              ਡੀ.ਸੀ ਖਹਿਰਾ ਨੇ ਹਸਪਤਾਲਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਰਾਹਨਾ ਕਰਦੇ ਕਿਹਾ ਕਿ ਕਿਹਾ ਕਿ ਕੋਰੋਨਾ ਵਿਰੁੱਧ ਆਪਾਂ ਸਾਰੇ ਇਕ ਟੀਮ ਵਜੋਂ ਕੰਮ ਕਰ ਰਹੇ ਹਾਂ।ਸੰਕਟ ਦਾ ਹੱਲ ਤਾਂ ਫਿਲਹਾਲ ਸਾਡੇ ਕੋਲ ਨਹੀਂ ਹੈ।ਪਰ ਲਗਾਤਾਰ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਸਪਤਾਲ ਵਿੱਚ ਗੰਭੀਰ ਮਰੀਜ਼ਾਂ ਦਾ ਵੱਧ ਤੋਂ ਵੱਧ ਢੁੱਕਵਾਂ ਇਲਾਜ਼ ਕੀਤਾ ਜਾਵੇ।ਹਸਪਤਾਲ ਲੋੜੀਂਦੇ ਸਾਰੇ ਪ੍ਰਬੰਧ ਸਾਰੇ ਤਾਂ ਜੋ ਕਿਸੇ ਹੋਰ ਬਿਮਾਰੀ ਤੋਂ ਪੀੜ੍ਹਤ ਮਰੀਜ਼ ਨੂੰ ਇਲਾਜ਼ ਵਿੱਚ ਪਰੇਸ਼ਾਨੀ ਨਾ ਆਵੇ।ਉਨਾਂ ਹਸਪਤਾਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਸਪਤਾਲਾਂ ਵਿੱਚ ਨਿਰੰਤਰ ਆਕਸੀਜਨ ਸਪਲਾਈ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ।ਉਨਾਂ ਕੋਰੋਨਾ ਕਾਰਨ ਹੁੰਦੀਆਂ ਮੌਤਾਂ ਬਾਰੇ ਵਿਸਥਾਰ ਵੀ ਡਾਕਟਰਾਂ ਕੋਲੋਂ ਲਿਆ ਅਤੇ ਮੌਤ ਦਰ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਕਦਮ ਚੁੱਕਣ ‘ਤੇ ਜ਼ੋਰ ਦਿੱਤਾ।
                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਡਾ. ਐਚ.ਪੀ ਸਿੰਘ, ਡਾ. ਅਮਨਦੀਪ ਕੌਰ, ਡਾ. ਅਸ਼ੋਕ ਮਹਾਜਨ, ਡਾ. ਰਵਨੀਤ ਗਰੋਵਰ, ਡਾ. ਕੁਲਦੀਪ ਸਿੰਘ, ਡਾ. ਕੁਨਾਲ ਸ਼ਰਮਾ, ਡਾ. ਹਿਮਾਸ਼ੂੰ ਮਹਿਤਾ, ਡਾ. ਵਰੁਣ ਮਹਾਜਨ ਤੇ ਹੋਰ ਹਸਪਤਾਲਾਂ ਦੇ ਪ੍ਰਬੰਧਕ ਮੌਜ਼ੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …