Wednesday, February 25, 2026

ਸੋਨੀ ਨੇ ਲੋਕਾਂ ਨੂੰ ਟੈਸਟ ਕਰਵਾਉਣ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਲਈ ਪ੍ਰੇਰਿਆ

ਪਾਰਕਾਂ ਵਿੱਚ ਚੱਲ ਰਹੇ ਕੰਮਾਂ ਦਾ ਵੀ ਲਿਆ ਜਾਇਜ਼ਾ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਹਲਕੇ ਵਿੱਚ ਪਹੁੰਚ ਕੇ ਲੋਕਾਂ ਨੂੰ ਦਰਪੇਸ਼ ਮੁਸ਼ਿਕਲਾਂ ਸੁਣੀਆਂ।ਉਨਾਂ ਨੇ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਸਮੇਂ ਨਾਲ ਟੈਸਟ ਕਰਵਾਉਣ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ। ਉਨਾਂ ਆਪਣੇ ਅੰਮ੍ਰਿਤਸਰ ਕੇਂਦਰੀ ਹਲਕੇ ਦੀਆਂ ਵਾਰਡ ਨੰਬਰ 60 ਅਤੇ 61 ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ।ਸੋਨੀ ਨੇ ਉਨਾਂ ਨੂੰ ਮਿਲਣ ਵਾਲਿਆਂ ਦੇ ਸਾਰੇ ਮਸਲੇ ਸੁਣੇ ਅਤੇ ਕੁੱਝ ਨੂੰ ਮੌਕੇ ‘ਤੇ ਹੱਲ਼ ਵੀ ਕਰਵਾਇਆ।
                 ਮੰਤਰੀ ਸੋਨੀ ਨੇ ਵਾਰਡ 60 ਅਤੇ 61 ਵਿੱਚ ਅੰਮ੍ਰਿਤ ਪ੍ਰੋਜੈਕਟ ਤਹਿਤ ਚੱਲ ਰਹੇ ਪਾਰਕਾਂ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਵਧੀਆ ਕੰਮ ਕਰਨ ਦੇ ਨਿਰਦੇਸ਼ ਦਿੱਤੇ।ਉਨਾਂ ਨੇ ਹਾਜ਼ਰ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਲਈ
          ਬਾਰ-ਬਾਰ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਪ੍ਰਤੀ ਜਾਗਰੂਕ ਕਰਨ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਗੁਰਦੇਵ ਸਿੰਘ ਦਾਰਾ, ਕੌਂਸਲਰ ਮਹੇਸ਼ ਖੰਨਾ, ਪਰਮੋਦ ਮਹਿਰਾ, ਕਪਿਲ ਮਹਾਜਨ, ਹਰਿੰਦਰ ਸੂਦ, ਵਿਨੇ ਪਾਠਕ, ਸਚਿਨ ਅਰੋੜਾ, ਹਰਦੇਵ ਸਿੰਘ ਬਿੱਲੂ, ਗੌਰੀ ਸ਼ੰਕਰ, ਟੀਟੂ ਪ੍ਰਧਾਨ ਤੇ ਇਲਾਕਾ ਵਾਸੀ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …