ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ
ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੀ ਰਹਿਨੁਮਾਈ ਹੇਠ 16 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਪਠਾਨਕੋਟ ਵਿਖੇ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਮੈਕਸ ਲਾਈਫ ਇੰਸ਼ੋਰੈਂਸ ਕੰਪਨੀ, ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮ, ਸੀ.ਐਸ.ਸੀ, ਫਿਉਚਰ ਜਨਰਾਲੀ ਇੰਸੌਰੈਂਸ, ਐਸ.ਬੀ.ਆਈ ਲਾਈਫ ਇੰਸ਼ੋਰੇਂਸ, ਐਲ.ਆਈ.ਸੀ, ਅਤੇ ਹੋਰ ਕੰਪਨੀਆਂ ਭਾਗ ਲੈ ਰਹੀਆਂ ਹਨ।ਇਸ ਰੋਜ਼ਗਾਰ ਮੇਲੇ ਦੌਰਾਨ ਦਸਵੀਂ ਪਾਸ ਤੋਂ ਗਰੇਜੂਏਟ ਪਾਸ ਬੇ-ਰੋਜ਼ਗਾਰ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ।ਨੌਕਰੀ ਦੇ ਚਾਹਵਾਨ ਪ੍ਰਾਰਥੀ ਆਪਣੇ ਦਸਤਾਵੇਜ ਲੈ ਕੇ ਰੋਜ਼ਗਾਰ ਮੇਲੇ ਵਿੱਚ ਹਾਜ਼ਰ ਹੋਣ।ਰੋਜ਼ਗਾਰ ਮੇਲੇ ਵਿੱਚ ਸ਼ਾਮਿਲ ਹੋਣ ਲਈ ਮਾਸਕ ਪਾ ਕੇ ਆਉਣਾ ਜਰੂਰੀ ਹੈ।ਇਹ ਰੋਜ਼ਗਾਰ ਮੇਲਾ ਸਵੇਰੇ 10.00 ਵਜੇ ਸ਼ੁਰੂ ਹੋਵੇਗਾ।
ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਣ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਹੋਣ ਕਾਰਣ ਬੇ-ਰੋਜ਼ਗਾਰ ਆਫਲਾਈਨ ਰਜਿਸ਼ਟਰੇਸ਼ਨ ਬੰਦ ਹੈ।ਇਸ ਲਈ ਪੰਜਾਬ ਸਰਕਾਰ ਵਲੋਂ ਬੇ-ਰੋਜ਼ਗਾਰ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਦੀ ਸਹੂਲਤ ਲਈ ਘਰ-ਘਰ ਰੋਜ਼ਗਾਰ ਪੋਰਟਲ ਸ਼ੁਰੂ ਕੀਤਾ ਗਿਆ ਹੈ।ਬੇ-ਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਆਪਣੀ ਆਨਲਾਈਨ ਰਜਿਸਟੇਸ਼ਨ ਕਰ ਸਕਦੇ ਹਨ ਜਾਂ ਪਿੰਡਾਂ ਵਿੱਚ ਖੁਲੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਹੋਰ ਵਧੇਰੇ ਜਾਣਕਾਰੀ ਹੈਲਪ ਲਾਈਨ ਨੰਬਰ 7657825214 ਤੇ ਸੰਪਰਕ ਕਰਕੇ ਕੀਤਾ ਜਾ ਸਕਦਾ ਹੈ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media