ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ – 19 ਦੀ ਚੱਲ ਰਹੀ ਮਹਾਂਮਾਰੀ ਦੇ ਕਾਰਨ ਸਕੂਲਾਂ ਦੀ ਤਾਲਾਬੰਦੀ ਦੇ ਬਾਵਜ਼ੂਦ ਪੰਜਾਬ ਦੇ ਸਕੂਲ
ਸਿੱਖਿਆ ਵਿਭਾਗ ਨੇ ਨਾ ਕੇਵਲ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜਾਈ ਨੂੰ ਜਾਰੀ ਰੱਖ ਕੇ ਵਿਦਿਆਰਥੀਆਂ ਦੇ ਇਮਤਿਹਾਨ ਵੀ ਲਏ ਹਨ।ਸਗੋਂ ਹੁਣ ਸਕੂਲ ਸਿੱਖਿਆ ਵਿਭਾਗ ਨੇ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਬੱਚਿਆਂ ਦੀ ਪੜਾਈ ਦਾ ਲੇਖਾ ਜੋਖਾ ਕਰਣ ਲਈ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ) ਦਾ ਸਿਲਸਲਾ ਵੀ ਸ਼ੁਰੂ ਕਰ ਦਿੱਤਾ ਹੈ।ਇਸ ਮੀਟਿੰੰਗ ਵਿੱਚ ਮਾਪਿਆਂ ਵਲੋਂ ਆਪਣੇ ਬੱਚਿਆਂ ਦੀ ਕਾਰਗੁਜਾਰੀਆਂ ਜਾਨਣ ਲਈ ਉਤਸਾਹ ਨਾਲ ਭਾਗ ਲਿਆ ਜਾ ਰਿਹਾ ਹੈ ।
ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ ਪੀ.ਟੀ.ਐਮ ਦਾ ਸਿਲਸਿਲਾ ਅੱਜ 14 ਸਿਤੰਬਰ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਜੋ 19 ਸਤੰਬਰ ਤੱਕ ਇੱਕ ਹਫਤਾ ਚੱੱਲੇਗਾ।ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਨਲਾਈਨ ਪੜਾਈ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਤਾ ਲਗਾਇਆ ਜਾਵੇਗਾ ।
ਇਸ ਦੇ ਨਾਲ ਹੀ ਮਿਡ-ਡੇ-ਮੀਲ, ਕਿਤਾਬਾਂ ਦੀ ਵੰਡ, ਪੈਸ ਦੀ ਤਿਆਰੀ ਅਤੇ ਮਹੱਤਤਾ, ਪੰਜਾਬ ਐਜੂਕੇਅਰ ਐਪ ਅਤੇ ਸਪਲੀਮੈਂਟਰੀ ਮਟੀਰੀਅਲ ਅਤੇ ਬੱਚਿਆਂ ਦੀ ਪੜਾਈ ਦੇ ਇਲਾਵਾ ਉਨ੍ਹਾਂ ਦੀ ਸਿਹਤ ਸਬੰਧੀ ਸਲਾਹ ਮਸ਼ਵਰਾ ਕੀਤਾ ਜਾਵੇਗਾ ਅਤੇ ਕੋਵਿਡ-19 ਸੰਬੰਧੀ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ, ਜਿਲਾ ਕੋਆਡਿਨੇਟਰ ਮੀਡਿਆ ਸੈਲ ਬਲਕਾਰ ਅੱਤਰੀ ਆਦਿ ਮੌਜੂਦ ਸਨ ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media