ਜਿਲ੍ਹਾ ਪਠਾਨਕੋਟ ‘ਚ ਕੁੱਲ 2271 ਕਰੋਨਾ ਪਾਜ਼ਟਿਵ, 1495 ਕਰੋਨਾ ਰਿਕਵਰ, ਐਕਟਿਵ ਕੇਸ 738
ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ
ਡਿਸਚਾਰਜ ਪਾਲਿਸੀ ਅਧੀਨ ਅੱਜ 76 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਸੋਮਵਾਰ ਨੂੰ 1 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 38 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 2271 ਕੇਸ ਕਰੋਨਾ ਪਾਜ਼ਟਿਵ ਹਨ।ਜਿਨ੍ਹਾਂ ਵਿੱਚੋਂ 1495 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 738 ਕੇਸ ਕਰੋਨਾ ਪਾਜ਼ਟਿਵ ਐਕਟਿਵ ਹਨ।ਹੁਣ ਤੱਕ 38 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਬਾਰ ਬਾਰ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਜਾਗਰੁਕ ਹੋਵੋ ਅਤੇ ਸਮੇਂ ਰਹਿੰਦਿਆਂ ਕਰੋਨਾ ਟੈਸਟ ਕਰਵਾਓ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਪਾਉਂਣ ਦੀ ਆਦਤ ਪਾਉਣਾ ਹੋਵੇਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਨਾਲ ਹੀ ਜਿਲ੍ਹਾ ਪਠਾਨਕੋਟ ਕਰੋਨਾ ਮੁਕਤ ਬਣਾਇਆ ਜਾ ਸਕੇਗਾ।
Punjab Post Daily Online Newspaper & Print Media