Friday, September 20, 2024

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ

ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

ਕਪੂਰਥਲਾ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਭਾਗ ਲੈਣ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ ਨੇ ਦੱਸਿਆ ਕਿ ਕੁੱਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁੱਝ ਦਿੱਕਤ ਆ ਰਹੀ ਸੀ।ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ ਪੂਰੀ ਤਰਾਂ ਕਾਰਜਸ਼ੀਲ ਹੈ।ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।ਹੁਣ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ 2020 ਤੱਕ ਵੈਬ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
                            ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …