Thursday, February 26, 2026

ਅੱਜ 305 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 7 ਵਿਅਕਤੀਆਂ ਦੀ ਹੋਈ ਮੋਤ

ਕੋਰੋਨਾ ਤੋਂ ਮੁਕਤ ਹੋਏ 132 ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1640

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 305 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 132 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5067 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਹੁਣ ਤੱਕ 271 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 7 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।
                        ਉਨਾਂ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1640 ਐਕਟਿਵ ਕੇਸ ਹਨ।ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਸਿਵਲ ਸਰਜਨ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਹੋਣ ‘ਤੇ ਵੀ ਲੋਕ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ, ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲ਼ਿਆ ਜਾਵੇ ਤਾਂ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …