Wednesday, June 17, 2026

ਮੰਗਲਵਾਰ ਨੂੰ ਆਈ 189 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 1 ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 2460 ਕਰੋਨਾ ਪਾਜ਼ਟਿਵ, 1568 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 853

ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 189 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਡਿਸਚਾਰਜ ਪਾਲਿਸੀ ਅਧੀਨ ਅੱਜ 76 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਹੈ ਕਿ ਮੰਗਲਵਾਰ ਨੂੰ 1 ਕਰੋਨਾ ਪਾਜ਼ਟਿਵ ਵਿਅਕਤੀ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ਼ ਦੋਰਾਨ ਮਰਨ ਵਾਲਿਆਂ ਦੀ ਸੰਖਿਆ 39 ਹੋ ਗਈ ਹੈ।
                           ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਲੋਕਾਂ ਅੱਗੇ ਬੇਨਤੀ ਹੈ ਕਿ ਜਾਗਰੂਕ ਹੋਵੋ ਅਤੇ ਅਗਰ ਕਿਸੇ ਨੂੰ ਵੀ ਕਰੋਨਾ ਦੇ ਲੱਛਣ ਆਉਂਦੇ ਹਨ ਤਾਂ ਬਿਨ੍ਹਾਂ ਦੇਰੀ ਕੀਤਿਆਂ ਸਰਕਾਰੀ ਹਸਪਤਾਲਾਂ ਨਾਲ ਸੰਪਰਕ ਕਰੋ।ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 2460 ਕੇਸ ਕਰੋਨਾ ਪਾਜ਼ਟਿਵ ਹਨ।ਜਿਨ੍ਹਾਂ ਵਿੱਚੋਂ 1568 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨਾਂ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 853 ਕੇਸ ਕਰੋਨਾ ਪਾਜ਼ਟਵ ਐਕਟਿਵ ਹਨ ਅਤੇ ਹੁਣ ਤੱਕ 39 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …