Monday, August 24, 2026

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ 200 ਕਿੱਟਾਂ ਕੀਤੀਆਂ ਤਕਸੀਮ

ਜੰਡਿਆਲਾ ਗੁਰੂ, 16 ਸਤੰਬਰ (ਹਰਿੰਦਰਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆ ਹਨ ਤਾਂ ਕਿ ਕੋਈ ਵੀ ਭੁੱਖਾ ਨਾ ਸੌਵੇ।ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਡਾਇਰੈਕਟਰ ਸੁਖਦੇਵ ਸਿੰਘ ਜੰਡ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਅੰਦਰ ਲਾਕਡਾਊਨ ਸ਼ੁਰੂ ਹੋਇਆ ਸੀ, ਉੋਦੋ ਤੋਂ ਹੀ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਹਲਕੇ ਦੇ ਹਰੇਕ ਪਿੰਡ ਜਾ ਕੇ ਲੋਕਾਂ ਲੋੜਵੰਦ ਪਰਿਵਾਰ ਦੀ ਸਾਰ ਲੇਣ ਲਈ ਇਕ ਵਿਸੇਸ਼ ਟੀਮ ਬਣਾਈ ਸੀ।ਜੰਡ ਨੇ ਕਿਹਾ ਕਿ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਪਰਿਵਾਰ ਵੱਲੋਂ ਹੁਣ ਦੁਬਾਰਾ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਪਿੰਡ ਕੋਟ ਖਹਿਰਾ ਵਿਖੇ ਵੀ ਲੋੜਵੰਦ ਪਰਿਵਾਰਾਂ ਨੂੰ 200 ਕਿੱਟਾਂ ਰਾਸ਼ਨ ਦੀਆਂ ਤਕਸੀਮ ਕੀਤੀਆਂ ਗਈਆਂ।
                  ਇਸ ਮੋਕੇ ਸਰਪੰਚ ਸੁਖਵਿੰਦਰ ਸਿੰਘ ਨਵਾਂਕੋਟ, ਬਿੰਦ ਫਤਿਹਪੁਰ, ਸ਼ਿਵ ਤਰਸਿੱਕਾ, ਅਵਤਾਰ ਸਿੰਘ ਵਡਾਲੀ ਡੋਗਰਾ, ਸਰਪੰਚ ਰਾਜਵਿੰਦਰ ਬੰਡਾਲਾ, ਰਣਜੀਤ ਸਿੰਘ ਰਾਣਾ, ਤੇਜਿੰਦਰ ਸਿੰਘ ਰਵੀ ਆਦਿ ਹਾਜਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …