ਜਿਲ੍ਹਾ ਪਠਾਨਕੋਟ ‘ਚ ਕੁੱਲ 2499 ਕਰੋਨਾ ਪਾਜ਼ਟਿਵ, 1603 ਨੇ ਕੀਤਾ ਰਿਕਵਰ, ਐਕਟਿਵ ਕੇਸ 854
ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 39 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ
ਡਿਸਚਾਰਜ਼ ਪਾਲਿਸੀ ਅਧੀਨ ਅੱਜ 35 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਬੁੱਧਵਾਰ ਨੂੰ 3 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ਼ ਦੋਰਾਨ ਮਰਨ ਵਾਲਿਆਂ ਦੀ ਸੰਖਿਆ 42 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਜਿਆਦਾ ਤਰ ਲੋਕ ਉਸ ਸਮੇਂ ਜਾਂਚ ਕਰਵਾਉਂਣ ਆਉਂਦੇ ਹਨ ਜਦੋਂ ਕਾਫੀ ਦੇਰ ਹੋ ਚੁੱਕੀ ਹੁੰਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਜਾਗਰੁਕ ਵੀ ਕੀਤਾ ਜਾ ਰਿਹਾ ਹੈ ਕਿ 104 ਨੰਬਰ ‘ਤੇ ਕਾਲ ਕਰਕੇ ਵੀ ਜਾਂਚ ਕਰਵਾਈ ਜਾ ਸਕਦ ਿਹੈ।ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਸਮੇਂ ਰਹਿੰਦਆਂ ਹੀ ਕਰੋਨਾ ਦੀ ਜਾਂਚ ਕਰਵਾਉਣ ਤਾਂ ਜੋ ਕਰੋਨਾ ਨੂੰ ਸਮਾਪਤ ਕੀਤਾ ਜਾ ਸਕੇ।
ਉਨ੍ਹਾਂ ਦੱਸਿਆਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 2499 ਕੇਸ ਕਰੋਨਾ ਪਾਜ਼ਟਿਵ ਦੇ ਹਨ।ਜਿਨ੍ਹਾਂ ਵਿੱਚੋਂ 1603 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 854 ਕੇਸ ਕਰੋਨਾ ਪਾਜ਼ਟਿਵ ਐਕਟਿਵ ਹਨ ਅਤੇ ਹੁਣ ਤੱਕ 42 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
Punjab Post Daily Online Newspaper & Print Media