ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਵਾਪਰੇ ਵੱਡੇ ਘਟਨਾਕ੍ਰਮ ਦੋਰਾਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ
ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀਆਂ ਖਬਰਾਂ ਮੁਤਾਬਿਕ ਉਨਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭੇਜਿਆ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਲੋਂ ਲੋਕ ਸਭਾ ਵਿੱਚ ਖੇਤੀ ਬਿੱਲਾਂ ਦੇ ਕਰੜੇ ਵਿਰੋਧ ਦੌਰਾਨ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਐਲਾਨ ਕੀਤਾ ਸੀ।ਜਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਹਰਸਿਮਰਤ ਬਾਦਲ ਕੇਂਦਰੀ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਦੇਣ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media